Home Punjab ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਬਦਲਿਆਂ ਸਮਾਂ

ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਬਦਲਿਆਂ ਸਮਾਂ

0

ਮੋਹਾਲੀ : ਜ਼ਿਲ੍ਹੇ ਵਿੱਚ 16 ਅਪ੍ਰੈਲ ਤੋਂ ਸਰਕਾਰੀ ਸਿਹਤ ਸਹੂਲਤਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਜਾਵੇਗਾ। ਸਿਵਲ ਸਰਜਨ ਡਾ: ਦਵਿੰਦਰ ਕੁਮਾਰ (Dr. Devinder Kumar) ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁੱਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ।

ਇਨ੍ਹਾਂ ਸੰਸਥਾਵਾਂ ਵਿੱਚ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ, ਡੇਰਾਬੱਸੀ ਅਤੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਹੈਲਥ ਸੈਂਟਰ, ਆਮ ਆਦਮੀ ਕਲੀਨਿਕ, ਈ.ਐਸ.ਆਈ. ਹਸਪਤਾਲ ਅਤੇ ਹੋਰ ਡਿਸਪੈਂਸਰੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ। ਸਿਵਲ ਸਰਜਨ ਨੇ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫ਼ਤਰ ਮੋਹਾਲੀ ਅਤੇ ਹਸਪਤਾਲਾਂ ਦੇ ਹੋਰ ਦਫ਼ਤਰਾਂ ਦਾ ਸਮਾਂ ਪਹਿਲਾਂ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ।

ਵਰਨਣਯੋਗ ਹੈ ਕਿ ਸਰਕਾਰੀ ਸਿਹਤ ਸਹੂਲਤਾਂ ਵਿੱਚ, ਗਰਮੀਆਂ ਦਾ ਸਮਾਂ (15 ਅਪ੍ਰੈਲ ਤੋਂ 15 ਅਕਤੂਬਰ) ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ, ਜਦੋਂ ਕਿ ਸਰਦੀਆਂ ਦਾ ਸਮਾਂ (15 ਅਕਤੂਬਰ ਤੋਂ 15 ਅਪ੍ਰੈਲ) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੈ।

NO COMMENTS

LEAVE A REPLY

Please enter your comment!
Please enter your name here

Exit mobile version