HomePunjabਅੱਜ 2 ਦਿਨਾਂ ਦੇ ਗੁਜਰਾਤ ਦੌਰੇ 'ਤੇ ਜਾਣਗੇ ਪੰਜਾਬ ਦੇ ਮੁੱਖ ਮੰਤਰੀ...

ਅੱਜ 2 ਦਿਨਾਂ ਦੇ ਗੁਜਰਾਤ ਦੌਰੇ ‘ਤੇ ਜਾਣਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ : ਲੋਕ ਸਭਾ ਚੋਣਾਂ (Lok Sabha elections) ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਈ ਹੋਈ ਹੈ। ਸਾਰੀਆਂ ਪਾਰਟੀਆਂ ਨੇ ਆਪਣੇ-ਆਪਣੇ ਹਲਕਿਆਂ ‘ਚ ਜ਼ੋਰ-ਸ਼ੋਰ ਚੋਣ ਪ੍ਰਚਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਆਪਣੀ ਕਮਰ ਕੱਸ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਮੋਰਚਾ ਸੰਭਾਲਿਆ ਹੋਇਆ ਹੈ। ਉਹ ਅੱਜ 2 ਦਿਨਾਂ ਦੇ ਗੁਜਰਾਤ ਦੌਰੇ ‘ਤੇ ਹਨ। ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਰਟੀ ਦੀ ਸਾਰੀ ਜ਼ਿੰਮੇਵਾਰੀ ਮੁੱਖ ਮੰਤਰੀ ਮਾਨ ਦੇ ਸਿਰ ‘ਤੇ ਪੈ ਗਈ ਹੈ। ਮੁੱਖ ਮੰਤਰੀ ਮਾਨ ਗੁਜਰਾਤ ਦੇ ਭਾਵਨਗਰ ਅਤੇ ਬੁੱਧਵਾਰ ਨੂੰ ਭਰੂਚ ਵਿੱਚ ਚੈਤਵ ਵਸਾਵਾ ਲਈ ਪ੍ਰਚਾਰ ਕਰਨਗੇ।

ਇੱਕ ਪਾਸੇ ਜਿੱਥੇ ਉਹ ਪਾਰਟੀ ਦੇ ਉਮੀਦਵਾਰਾਂ ਦੇ ਪੱਖ ਵਿੱਚ ਰੈਲੀਆਂ ਕਰਨਗੇ, ਉੱਥੇ ਹੀ ਆਮ ਆਦਮੀ ਪਾਰਟੀ ਲੁਧਿਆਣਾ ਅਤੇ ਜਲੰਧਰ ਤੋਂ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਇਸ ਦਾ ਐਲਾਨ ਸੀ.ਐਮ ਭਗਵੰਤ ਮਾਨ ਖੁਦ ਕਰਨਗੇ। ਉੱਥੇ ਹੀ ਚਰਚਾ ਚੱਲ ਰਹੀ ਹੈ ਕਿ ਦੋ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਪਵਨ ਕੁਮਾਰ ਟੀਨੂੰ ਨੂੰ ਜਲੰਧਰ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਲੁਧਿਆਣਾ ਵਿੱਚ ਕਈ ਨਾਵਾਂ ‘ਤੇ ਚਰਚਾ ਚੱਲ ਰਹੀ ਹੈ, ਇਸ ਬਾਰੇ ਵੀ ਛੇਤੀ ਹੀ ਪਤਾ ਲੱਗ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments