HomePunjabਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ 'ਤੇ ਜਾਨਲੇਵਾ ਹੋਇਆ ਹਮਲਾ

ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ‘ਤੇ ਜਾਨਲੇਵਾ ਹੋਇਆ ਹਮਲਾ

ਭੁੱਚੋ : ਭੁੱਚੋ (Bhucho) ਇਲਾਕੇ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਮਾਸਟਰ ਜਗਸੀਰ ਸਿੰਘ (Jagsir Singh) ‘ਤੇ ਜਾਨਲੇਵਾ ਹਮਲਾ ਹੋਇਆ ਹੈ। ਇਸ ਹਮਲੇ ਵਿੱਚ ਵਿਧਾਇਕ ਮਾਸਟਰ ਜਗਸੀਰ ਸਿੰਘ ਵਾਲ-ਵਾਲ ਬਚ ਗਏ। ਸੂਤਰਾਂ ਮੁਤਾਬਕ ਹਮਲਾਵਰਾਂ ਨੇ ਵਿਧਾਇਕ ਜਗਸੀਰ ‘ਤੇ ਸਿੱਧੀ ਗੋਲੀਬਾਰੀ ਕੀਤੀ ਅਤੇ ਉਨ੍ਹਾਂ ਨੂੰ ਫਾਰਚੂਨਰ ਕਾਰ ‘ਚ ਲਿਜਾਣ ਦੀ ਕੋਸ਼ਿਸ਼ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਚਾਰ ਮੁਲਜ਼ਮਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੋ ਮੁਲਜ਼ਮ ਫਰਾਰ ਹਨ।

ਪੁਲਿਸ ਡੀ.ਐਸ.ਪੀ ਹਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰ ਰਹੀ ਹੈ। ਇਸ ਘਟਨਾ ਦੀ ਪੁਸ਼ਟੀ ਹਲਕਾ ਭੁੱਚੋ ਦੇ ਵਿਧਾਇਕ ਜਗਸੀਰ ਸਿੰਘ ਦੇ ਪੀ.ਏ. ਮਿੱਤਲ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments