HomePunjabਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਕਿਸਾਨਾਂ ਨੇ ਮੁੜ...

ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਕਿਸਾਨਾਂ ਨੇ ਮੁੜ ਜਾਮ ਕੀਤਾ ਰੇਲਵੇ Track

ਪਟਿਆਲਾ : 29 ਦਿਨ ਪਹਿਲਾਂ ਹਰਿਆਣਾ ਪੁਲਿਸ (Haryana Police) ਵਲੋਂ ਸ਼ੰਭੂ ਅਤੇ ਖਨੌਰੀ ਸਰਹੱਦ (Shambhu and Khanuri border) ਤੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਆਖਰਕਾਰ ਵੱਡਾ ਹੰਗਾਮਾ ਹੋ ਗਿਆ ਹੈ। ਹਜ਼ਾਰਾਂ ਕਿਸਾਨਾਂ ਨੇ ਪੁਲਿਸ ਅੜਿੱਕੇ ਤੋੜ ਕੇ ਮੇਨ ਸ਼ੰਭੂ ਸਟੇਸ਼ਨ ’ਤੇ ਅਣਮਿੱਥੇ ਸਮੇਂ ਲਈ ਜਾਮ ਲਗਾ ਦਿੱਤਾ, ਜਿਸ ਕਾਰਨ ਦਰਜਨ ਤੋਂ ਵੱਧ ਟਰੇਨਾਂ ਨੂੰ ਰੱਦ ਕਰਨਾ ਪਿਆ ਅਤੇ 2 ਦਰਜਨ ਤੋਂ ਵੱਧ ਰੇਲ ਗੱਡੀਆਂ ਦੇ ਰੂਟ ਬਦਲਣੇ ਪਏ। ਜੇਕਰ ਇਹ ਮਸਲਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੀ ਮੁਸੀਬਤ ਖੜ੍ਹੀ ਹੋ ਜਾਵੇਗੀ ਕਿਉਂਕਿ ਸ਼ੰਭੂ ਰੇਲਵੇ ਸਟੇਸ਼ਨ ਨਾਲ ਪੂਰਾ ਉੱਤਰੀ ਭਾਰਤ ਜੁੜਿਆ ਹੋਇਆ ਹੈ।

ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਜੰਗ ਸਿੰਘ, ਸੁਰਜੀਤ ਫੂਲ, ਬਰਿਆਮ ਸਿੰਘ, ਬਲਕਾਰ ਸਿੰਘ ਤੇ ਹੋਰਨਾਂ ਨੇ ਕਿਹਾ ਕਿ ਜਦੋਂ ਤੱਕ ਹਰਿਆਣਾ ਸਰਕਾਰ ਕਿਸਾਨ ਨਵਦੀਪ ਸਿੰਘ, ਅਨੀਸ਼ ਖਟਕੜ, ਗੁਰਕੀਰਤ ਸਿੰਘ ਅਤੇ ਗੁਰਕੀਰਤ ਸਿੰਘ ਅਤੇ ਹੋਰਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸ਼ੰਭੂ ਰੇਲਵੇ ਸਟੇਸ਼ਨ ‘ਤੇ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰਹੇਗਾ। ਜਿਸ ਦੀ ਜ਼ਿੰਮੇਵਾਰੀ ਸਿੱਧੇ ਤੌਰ ‘ਤੇ ਹਰਿਆਣਾ ਦੀ ਹੋਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਨ ਤੋਂ ਕਈ ਵਾਰ ਇਨਕਾਰ ਕਰਨ ਤੋਂ ਬਾਅਦ ਆਖਰ ਕਿਸਾਨਾਂ ਨੂੰ ਇਹ ਸਖ਼ਤ ਕਦਮ ਚੁੱਕਣਾ ਪਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਹਰਿਆਣਾ ਪੁਲਿਸ ਦੇ ਅਧਿਕਾਰੀ ਤਿੰਨ ਮੀਟਿੰਗਾਂ ਵਿੱਚ ਪਿੱਛੇ ਹਟ ਗਏ ਹਨ।

ਉਨ੍ਹਾਂ ਦੱਸਿਆ ਕਿ ਪਹਿਲਾਂ 5ਵੀਂ, ਫਿਰ 10ਵੀਂ ਅਤੇ ਫਿਰ 16ਵੀਂ ਤਰੀਕ ਦਿੱਤੀ ਗਈ ਪਰ ਜਦੋਂ ਕੁਝ ਨਹੀਂ ਹੋਇਆ ਤਾਂ ਹਜ਼ਾਰਾਂ ਕਿਸਾਨ ਰੇਲ ਪਟੜੀਆਂ ‘ਤੇ ਬੈਠੇ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਅਨੀਸ਼ ਖਟਕੜ ਪਿਛਲੇ 29 ਦਿਨਾਂ ਤੋਂ ਜੇਲ੍ਹ ਵਿੱਚ ਮਰਨ ਵਰਤ ’ਤੇ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜੇਕਰ ਉਸ ਦੀ ਸਿਹਤ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਹਰਿਆਣਾ ਸਰਕਾਰ ਦੀ ਹੋਵੇਗੀ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ, ਅਮਰਜੀਤ ਸਿੰਘ ਮੋਹਾੜੀ, ਅਭਿਮਨਿਊ ਕੋਹਾੜ, ਮਨਜੀਤ ਸਿੰਘ ਘੁਮਾਣਾ, ਸੁਖਜੀਤ ਸਿੰਘ, ਲਖਵਿੰਦਰ ਸਿੰਘ ਔਲਖ, ਜੰਗ ਸਿੰਘ ਭਟੇੜੀ, ਬਲਦੇਵ ਸਿੰਘ ਸਿਰਸਾ, ਚਮਕੌਰ ਸਿੰਘ, ਸਤਨਾਮ ਬਹਿਰੂ, ਤੇਜਵੀਰ ਸਿੰਘ, ਕੁਲਵਿੰਦਰ ਸਿੰਘ ਪੰਜੋਲਾ ਆਦਿ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments