HomeNationalਰਾਉਸ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਵਧਾਈ ਨਿਆਂਇਕ ਹਿਰਾਸਤ

ਰਾਉਸ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਵਧਾਈ ਨਿਆਂਇਕ ਹਿਰਾਸਤ

ਨਵੀਂ ਦਿੱਲੀ: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ (Delhi’s Rouse Avenue Court) ਨੇ ਮਨੀਸ਼ ਸਿਸੋਦੀਆ (Manish Sisodia) ਦੀ ਨਿਆਂਇਕ ਹਿਰਾਸਤ 26 ਅਪ੍ਰੈਲ ਤੱਕ ਵਧਾ ਦਿੱਤੀ ਹੈ। ਆਬਕਾਰੀ ਨੀਤੀ (ਦਿੱਲੀ ਸ਼ਰਾਬ ਨੀਤੀ ਘੁਟਾਲੇ) ਵਿੱਚ ਕਥਿਤ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਈਡੀ ਨੇ ਦਸਤਾਵੇਜ਼ਾਂ ਦੀ ਜਾਂਚ ਨਾਲ ਸਬੰਧਤ ਸਥਿਤੀ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਹੈ। ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਸੁਣਵਾਈ ‘ਚ ਸ਼ਾਮਲ ਹੋਏ।

ਅਦਾਲਤ ਨੇ ਕਿਹਾ ਕਿ ਅਜੇ ਦਸਤਾਵੇਜ਼ਾਂ ਦੀ ਜਾਂਚ ਪੂਰੀ ਨਹੀਂ ਹੋਈ ਹੈ, ਇਸ ‘ਚ ਹੋਰ ਕਿੰਨਾ ਸਮਾਂ ਲੱਗੇਗਾ? ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਦਸਤਾਵੇਜ਼ਾਂ ਦੀ ਤਸਦੀਕ ਕਰਨ ਵਿੱਚ ਇੱਕ ਮਹੀਨਾ ਹੋਰ ਲੱਗੇਗਾ। ਮੁਲਜ਼ਮਾਂ ਦੇ ਵਕੀਲ ਨੇ ਕਿਹਾ ਕਿ ਅਸੀਂ ਆਪਣੇ ਵੱਲੋਂ ਪੂਰਾ ਸਹਿਯੋਗ ਦੇ ਰਹੇ ਹਾਂ, ਜਾਂਚ ਏਜੰਸੀ ਨੂੰ ਵੀ ਦਸਤਾਵੇਜ਼ਾਂ ਦੀ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਰਾਉਸ ਐਵੇਨਿਊ ਅਦਾਲਤ ਮਾਮਲੇ ਦੀ ਅਗਲੀ ਸੁਣਵਾਈ 26 ਅਪ੍ਰੈਲ ਨੂੰ ਸਵੇਰੇ 11 ਵਜੇ ਕਰੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments