Home Punjab ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਅਹਿਮ ਖ਼ਬਰ, ਅਗਲੇ 2 ਦਿਨਾਂ...

ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਅਹਿਮ ਖ਼ਬਰ, ਅਗਲੇ 2 ਦਿਨਾਂ ‘ਚ ਆ ਸਕਦਾ ਹੈ ਮੌਸਮ ‘ਚ ਬਦਲਾਅ

0

ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ, ਮੌਸਮ ਵਿਭਾਗ (Meteorological Department) ਨੇ ਪੰਜਾਬ-ਹਰਿਆਣਾ ਵਿੱਚ ਅਗਲੇ 2 ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ 18 ਤੋਂ 21 ਅਪ੍ਰੈਲ ਦਰਮਿਆਨ ਤੇਜ਼ ਤੂਫ਼ਾਨ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਅੱਜ ਸਵੇਰ ਤੋਂ ਹੀ ਬੱਦਲਵਾਈ ਰਹੀ, ਕਈ ਥਾਵਾਂ ‘ਤੇ ਬੂੰਦਾ-ਬਾਂਦੀ ਵੀ ਹੋਈ ਪਰ ਫਿਰ ਤੋਂ ਸੂਰਜ ਦੇਵਤਾ ਦੇ ਦਰਸ਼ਨ ਹੋਏ। ਅਜਿਹੇ ‘ਚ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਜੇਕਰ ਮਾਝਾ ਖੇਤਰ ਦੀ ਗੱਲ ਕਰੀਏ ਤਾਂ ਉੱਥੇ ਵੀ ਕਈ ਥਾਵਾਂ ‘ਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 15-16 ਨੂੰ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਸੀ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਸਭ ਪੱਛਮੀ ਗੜਬੜੀ ਦਾ ਪ੍ਰਭਾਵ ਹੈ। ਆਈ.ਐਮ.ਡੀ ਨੇ ਕਿਹਾ ਕਿ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਆਈ.ਐਮ.ਡੀ ਅਨੁਸਾਰ ਤਾਮਿਲਨਾਡੂ, ਕੇਰਲ, ਤੱਟਵਰਤੀ ਕਰਨਾਟਕ ਅਤੇ ਤੱਟੀ ਆਂਧਰਾ ਪ੍ਰਦੇਸ਼ ਵਿੱਚ ਅਗਲੇ ਤਿੰਨ ਦਿਨਾਂ ਤੱਕ ਤੇਜ਼ ਗਰਮੀ ਪੈਣ ਦੀ ਸੰਭਾਵਨਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version