HomeNationalYoutuber ਨੇ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਦਰਦਨਾਕ ਮੌਤ

Youtuber ਨੇ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਦਰਦਨਾਕ ਮੌਤ

ਦਿੱਲੀ : ਉੱਤਰ-ਪੱਛਮੀ ਦਿੱਲੀ ‘ਚ ਇਕ 29 ਸਾਲਾ ਔਰਤ ਨੇ ਕਥਿਤ ਤੌਰ ‘ਤੇ ਇਕ ਇਮਾਰਤ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਪਿਛਲੇ 10 ਸਾਲਾਂ ਤੋਂ PG ਵਿੱਚ ਰਹਿੰਦੀ ਸੀ ਤੇ ਉੱਤਰ ਪ੍ਰਦੇਸ਼ ਦੇ ਮੇਰਠ ਦੀ ਰਹਿਣ ਵਾਲੀ ਸੀ। ਦੱਸਿਆ ਜਾ ਰਿਹਾ ਹੈ ਕਿ ਔਰਤ ਮੁਕਾਬਲੇ ਦੀਆ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੀ ਸੀ ਜਿਸ ਦੇ ਵੱਲੋਂ ਬੀਤੀ ਦੁਪਹਿਰ 3:30 ਵਜੇ ਬਿਲਡਿੰਗ ਦੀ ਦੂਜੀ ਮੰਜ਼ਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਗਈ। PG ਦੇ ਮਾਲਕ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਤੇ ਮੌਕੇ ਪੁਲਿਸ ਅਧਿਕਾਰੀਆਂ ਨੇ ਪਹੁੰਚ ਕੇ ਸਾਰੀ ਘਟਨਾ ਦਾ ਜਾਇਜ਼ਾ ਲਿਆ।

 ਪੁਲਿਸ ਟੀਮ ਔਰਤ ਨੂੰ ਨੇੜੇ ਦੇ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਔਰਤ ਪਿਛਲੇ ਕੁੱਝ ਮਹੀਨਿਆਂ ਤੋਂ PG ਵਿੱਚ ਇੱਕਲੀ ਰਹਿੰਦੀ ਸੀ ਤੇ ਉਹ ਇੱਕ ਯੂਟਿਊਬਰ (Youtuber) ਵੀ ਸੀ। ਪੁਲਿਸ ਦਾ ਕਹਿਣਾ ਹੈ ਕਿ “ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਅਤੇ PG ਵਿੱਚ ਰਹਿ ਰਹੀਆਂ ਹੋਰ ਵਿਦਿਆਰਥਣਾਂ ਦੇ ਬਿਆਨ ਦਰਜ ਕਰ ਕਰਕੇ ਮਾਮਲੇ ਦੀ ਜਾਂਚ ਕਰਾਂਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments