HomeNationalਦਿੱਲੀ ਦੇ CM ਅਰਵਿੰਦ ਕੇਜਰੀਵਾਲ ਖ਼ਿਲਾਫ਼ ਰਚੀ ਜਾ ਰਹੀ ਹੈ ਡੂੰਘੀ ਸਾਜ਼ਿਸ਼...

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਖ਼ਿਲਾਫ਼ ਰਚੀ ਜਾ ਰਹੀ ਹੈ ਡੂੰਘੀ ਸਾਜ਼ਿਸ਼ : ਸੰਜੇ ਸਿੰਘ

ਨਵੀਂ ਦਿੱਲੀ :  ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅੱਜ ਆਪਣੀ ਪਾਰਟੀ ਦੇ ਦੋਸ਼ਾਂ ਨੂੰ ਦੁਹਰਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ ਅਤੇ ਜੇਲ੍ਹ ਵਿੱਚ ਉਨ੍ਹਾਂ ਨਾਲ ਕੁਝ ਵੀ ਹੋ ਸਕਦਾ ਹੈ। ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਸਿੰਘ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ (BJP) ਦਾ ਸਿਸਟਮ ਕਿਸੇ ਦੀ ਹੱਤਿਆ ਕਰਨ ਦੇ ਪੱਧਰ ਤੱਕ ਝੁਕ ਸਕਦਾ ਹੈ। ਭਾਜਪਾ ਨੇ ਸੰਜੇ ਸਿੰਘ ਦੇ ਦੋਸ਼ਾਂ ‘ਤੇ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਰਾਜ ਸਭਾ ਮੈਂਬਰ ਨੇ ਕੇਜਰੀਵਾਲ ਦੀ ਬਿਮਾਰੀ ਦਾ ‘ਮਜ਼ਾਕ’ ਉਡਾਉਣ ਲਈ ਭਾਜਪਾ ਆਗੂਆਂ ਦੀ ਆਲੋਚਨਾ ਕੀਤੀ।

ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਬਾਰੇ ਮੀਡੀਆ ਰਾਹੀਂ ‘ਗੁੰਮਰਾਹਕੁੰਨ ਖ਼ਬਰਾਂ’ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਸਵਾਲ ਕੀਤਾ, ‘ਜੇਲ੍ਹ ਦੇ ਨਿਯਮਾਂ ਮੁਤਾਬਕ ਜੇਕਰ ਕਿਸੇ ਕੈਦੀ ਦੀ ਸਿਹਤ ਨਾਲ ਜੁੜੀ ਜਾਣਕਾਰੀ ਸਾਂਝੀ ਕਰਨ ਦੀ ਇਜਾਜ਼ਤ ਨਹੀਂ ਹੈ ਤਾਂ ਈ.ਡੀ ਨੇ ਬੀਤੇ ਦਿਨ ਕੇਜਰੀਵਾਲ ਦਾ ਜਾਅਲੀ ਡਾਈਟ ਚਾਰਟ ਮੀਡੀਆ ‘ਚ ਕਿਉਂ ਸਾਂਝਾ ਕੀਤਾ?’ ਸੰਜੇ ਸਿੰਘ ਦੇ ਦੋਸ਼ਾਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਇਸ ‘ਤੇ ਜ਼ੋਰ ਦਿੰਦਿਆਂ ਸਿੰਘ ਨੇ ਕਿਹਾ ਕਿ ਕੇਜਰੀਵਾਲ ਨਾ ਤਾਂ ਟੁੱਟੇਗਾ ਅਤੇ ਨਾ ਹੀ ਝੁਕੇਗਾ।

ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਬੀਤੇ ਦਿਨ ਦੋਸ਼ ਲਾਇਆ ਸੀ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਘਰ ਦਾ ਖਾਣਾ ਅਤੇ ਇਨਸੁਲਿਨ ਤੋਂ ਵਾਂਝੇ ਰੱਖ ਕੇ ਉਨ੍ਹਾਂ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਪਰ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਈ.ਡੀ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 21 ਮਾਰਚ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਆਤਿਸ਼ੀ ਨੇ ਇਹ ਦੋਸ਼ ਈ.ਡੀ ਵੱਲੋਂ ਅਦਾਲਤ ਦੇ ਸਾਹਮਣੇ ਇਹ ਦਾਅਵਾ ਕੀਤੇ ਜਾਣ ਦੇ ਕੁਝ ਘੰਟਿਆਂ ਬਾਅਦ ਲਾਏ ਹਨ। ਡਾਇਰੈਕਟੋਰੇਟ ਨੇ ਕਿਹਾ ਸੀ ਕਿ ਕੇਜਰੀਵਾਲ ਡਾਕਟਰੀ ਜ਼ਮਾਨਤ ਲੈਣ ਜਾਂ ਹਸਪਤਾਲ ਤਬਦੀਲ ਕਰਨ ਲਈ ਡਾਇਬਟੀਜ਼ ਹੋਣ ਦੇ ਬਾਵਜੂਦ ਹਰ ਰੋਜ਼ ਅੰਬ, ਕੇਲੇ ਅਤੇ ਮਠਿਆਈਆਂ ਵਰਗੇ ਜ਼ਿਆਦਾ ਸ਼ੂਗਰ ਵਾਲੇ ਭੋਜਨ ਖਾ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments