Home Haryana News ਕਨੀਨਾ ਸਕੂਲ ਬੱਸ ਹਾਦਸੇ ‘ਚ SP ਸਮੇਤ 12 ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ...

ਕਨੀਨਾ ਸਕੂਲ ਬੱਸ ਹਾਦਸੇ ‘ਚ SP ਸਮੇਤ 12 ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

0

ਚੰਡੀਗੜ੍ਹ : ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲੇ ਦੇ ਕਨੀਨਾ ਨੇੜੇ ਇਕ ਸਕੂਲ ਬੱਸ ਹਾਦਸੇ ਵਿਚ 6 ਬੱਚਿਆਂ ਦੀ ਜਾਨ ਚਲੀ ਗਈ ਸੀ। ਇਸ ਤੋਂ ਬਾਅਦ ਪੁਲਿਸ, ਟਰਾਂਸਪੋਰਟ ਅਤੇ ਸਿੱਖਿਆ ਵਿਭਾਗ ਹਰਕਤ ਵਿੱਚ ਆ ਗਏ ਹਨ। ਸਾਰੇ ਸਕੂਲਾਂ ਵਿੱਚ ਤੁਰੰਤ ਚੈਕਿੰਗ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਕਮੀਆਂ ਨੂੰ ਸਖ਼ਤੀ ਨਾਲ ਸੁਧਾਰਿਆ ਜਾ ਰਿਹਾ ਹੈ ਅਤੇ ਹੁਣ ਇਹ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੱਸ ਹਾਦਸੇ ਨੂੰ ਲੈ ਕੇ ਵਕੀਲ ਬਲਰਾਜ ਗੁੱਜਰ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਬੱਸ ਹਾਦਸੇ ਨੂੰ ਅਧਿਕਾਰੀਆਂ ਦੀ ਨਾਕਾਮੀ ਦਾ ਨਤੀਜਾ ਦੱਸਿਆ ਗਿਆ ਹੈ। ਬਲਰਾਜ ਗੁੱਜਰ ਨੇ ਅਦਾਲਤ ਤੋਂ ਮੰਗ ਕੀਤੀ ਕਿ ਉਕਤ ਅਧਿਕਾਰੀਆਂ ਖ਼ਿਲਾਫ਼ ਅਦਾਲਤੀ ਮਾਣਹਾਨੀ ਦੀ ਕਾਰਵਾਈ ਕੀਤੀ ਜਾਵੇ। ਪਟੀਸ਼ਨਕਰਤਾ ਨੇ ਪੁਲਿਸ ਸੁਪਰਡੈਂਟ ਸਮੇਤ 12 ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਸਕੂਲ ਬੱਸ ਹਾਦਸੇ ਦੇ ਮਾਮਲੇ ਵਿੱਚ ਹੁਣ ਤੱਕ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਆਰਟੀਓ ਦਫ਼ਤਰ ਵਿੱਚ ਕੰਮ ਕਰਦੇ ਇੱਕ ਮੁਲਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version