HomePunjabਮਕਾਨ ਦੀ ਛੱਤ ਡਿੱਗਣ ਕਾਰਨ ਬਜ਼ੁਰਗ ਔਰਤ ਦੀ ਹੋਈ ਮੌਤ,ਮੱਚੀ ਹਫੜਾ-ਦਫੜੀ

ਮਕਾਨ ਦੀ ਛੱਤ ਡਿੱਗਣ ਕਾਰਨ ਬਜ਼ੁਰਗ ਔਰਤ ਦੀ ਹੋਈ ਮੌਤ,ਮੱਚੀ ਹਫੜਾ-ਦਫੜੀ

ਭਵਾਨੀਗੜ੍ਹ : ਪਿੰਡ ਘਰਾਚੋ ਵਿੱਚ ਦੇਰ ਰਾਤ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਹਫੜਾ-ਦਫੜੀ ਮੱਚ ਗਈ। ਇਸ ਘਟਨਾ ਵਿਚ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਜਦਕਿ ਉਸ ਦਾ ਲੜਕਾ ਅਤੇ ਨੂੰਹ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਚੰਡੀਗੜ੍ਹ ਪੀ.ਜੀ.ਆਈ. ਰੈਫਰ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮਕਾਨ  ਪੁਰਾਣਾ ਹੋਣ ਕਾਰਨ ਛੱਤ ਡਿੱਗ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ ਇਹ ਘਟਨਾ ਬੀਤੀ ਰਾਤ ਕਰੀਬ 8 ਵਜੇ ਵਾਪਰੀ।

ਪਿੰਡ ਚੰਦ ਪੱਤੀ ਵਿੱਚ ਰਹਿਣ ਵਾਲਾ ਅਮਰੀਕ ਘੁੰਮਣ ਪੁੱਤਰ ਅਮਰ ਸਿੰਘ ਆਪਣੀ ਪਤਨੀ ਹਰਜਿੰਦਰ ਕੌਰ ਅਤੇ ਮਾਤਾ ਜਸਮੇਲ ਕੌਰ (82) ਨਾਲ ਘਰ ਵਿੱਚ ਮੌਜੂਦ ਸੀ ਤਾਂ ਅਚਾਨਕ ਮਕਾਨ ਦੀ ਛੱਤ ਡਿੱਗ ਪਈ। ਮਲਬੇ ਹੇਠ ਦੱਬੇ ਲੋਕਾਂ ਨੂੰ ਬਚਾਉਣ ਲਈ ਰੌਲਾ ਪੈ ਗਿਆ। ਰੌਲਾ ਸੁਣ ਕੇ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਉਨ੍ਹਾਂ ਮਲਬੇ ਹੇਠ ਦੱਬੇ ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਤੁਰੰਤ ਸੰਗਰੂਰ ਦੇ ਹਸਪਤਾਲ ‘ਚ ਦਾਖਲ ਕਰਵਾਇਆ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋ ਨੇ ਦੱਸਿਆ ਕਿ ਅਮਰੀਕ ਘੁੰਮਣ ਦੀ ਮਾਤਾ ਜਸਮੇਲ ਕੌਰ ਦੀ ਸੰਗਰੂਰ ਪਹੁੰਚਦਿਆਂ ਹੀ ਮੌਤ ਹੋ ਗਈ, ਜਦਕਿ ਅਮਰੀਕ ਤੇ ਉਸ ਦੀ ਪਤਨੀ ਹਰਜਿੰਦਰ ਕੌਰ ਨੂੰ ਡਾਕਟਰਾਂ ਨੇ ਸੰਗਰੂਰ ਤੋਂ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ।

ਦੂਜੇ ਪਾਸੇ ਪੀ.ਜੀ.ਆਈ. ਵਿੱਚ ਇਲਾਜ ਦੌਰਾਨ ਅਮਰੀਕ ਦੇ ਨਾਲ ਮੌਜੂਦ ਉਸ ਦੇ ਦੋਸਤ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਅਮਰੀਕ ਅਤੇ ਉਸ ਦੀ ਪਤਨੀ ਦੋਵਾਂ ਦੀ ਹਾਲਤ ਫਿਲਹਾਲ ਸਥਿਰ ਹੈ ਪਰ ਡਾਕਟਰਾਂ ਅਨੁਸਾਰ ਅਮਰੀਕ ਦੀ ਪਿੱਠ ‘ਤੇ ਗੰਭੀਰ ਸੱਟ ਲੱਗਣ ਕਾਰਨ ਉਸ ਦਾ ਅਪਰੇਸ਼ਨ ਕਰਨਾ ਪਵੇਗਾ। ਪ੍ਰਦੀਪ ਨੇ ਦੱਸਿਆ ਕਿ ਇਹ ਹਾਦਸਾ ਪੁਰਾਣੀ ਛੱਤ ਕਾਰਨ ਵਾਪਰਿਆ, ਘਰ ਵਿੱਚ ਖੜ੍ਹੀ ਨਵੀਂ ਕਾਰ ਅਤੇ ਮੋਟਰਸਾਈਕਲ ਵੀ ਮਲਬੇ ਹੇਠ ਦੱਬ ਕੇ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਬਜ਼ੁਰਗ ਜਸਮੇਲ ਕੌਰ ਦੀ ਦਰਦਨਾਕ ਮੌਤ ਹੋ ਗਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments