Home Punjab ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੂੰ ਚੋਣ ਪ੍ਰਚਾਰ ਦੌਰਾਨ ਕਰਨਾ ਪਿਆ ਕਿਸਾਨਾਂ...

ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੂੰ ਚੋਣ ਪ੍ਰਚਾਰ ਦੌਰਾਨ ਕਰਨਾ ਪਿਆ ਕਿਸਾਨਾਂ ਦਾ ਭਾਰੀ ਵਿਰੋਧ

0

ਬੁਢਲਾਡਾ : ਸਥਾਨਕ ਸ਼ਹਿਰ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਦੇ ਦਫ਼ਤਰ ਵਿੱਚ ਮੀਟਿੰਗ ਦੌਰਾਨ ਬਠਿੰਡਾ (Bathinda) ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ (Parampal Kaur Maluka) ਪੁੱਜੇ। ਇਸ ਦੌਰਾਨ ਉਨ੍ਹਾਂ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪੁਲਿਸ ਨੇ ਭਾਜਪਾ ਆਗੂ ਦੇ ਦਫ਼ਤਰ ਨੂੰ ਜਾਣ ਵਾਲੀਆਂ ਸੜਕਾਂ ’ਤੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਰੋਕ ਲਿਆ। ਮੀਟਿੰਗ ਖ਼ਤਮ ਕਰਨ ਤੋਂ ਬਾਅਦ ਪੁਲਿਸ ਨੇ ਤੰਗ ਗਲੀਆਂ ਰਾਹੀਂ ਭਾਜਪਾ ਉਮੀਦਵਾਰ ਨੂੰ ਆਪਣੀ ਕਾਰ ਤੱਕ ਲਿਜਾਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਮੀਦਵਾਰ ਪਰਮਪਾਲ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਗੁਰਵਿੰਦਰ ਸਿੰਘ ਸੋਨੂੰ ਦੇ ਘਰ ਵੜ ਕੇ ਗੱਡੀ ਦਾ ਇੰਤਜ਼ਾਰ ਕਰਨ ਲਈ ਆਸਰਾ ਲੈਣਾ ਪਿਆ।

ਇਸ ਮੌਕੇ ਸਾਬਕਾ ਕੌਂਸਲਰ ਦੀ ਪਤਨੀ ਬਲਜੀਤ ਕੌਰ ਅਤੇ ਪੁੱਤਰ ਸਰਬਜੀਤ ਸਿੰਘ ਹਾਜ਼ਿਰ ਸਨ। ਮੌਕੇ ‘ਤੇ ਐਸ.ਪੀ ਤੋਂ ਇਲਾਵਾ ਪਰਮਪਾਲ ਕੌਰ ਸਮੇਤ ਵੱਡੀ ਗਿਣਤੀ ‘ਚ ਪੁਲਿਸ ਮੌਜੂਦ ਸੀ। ਅਖ਼ੀਰ ਪੁਲਿਸ ਨੇ ਗੱਡੀ ਨੂੰ ਸੁਰੱਖਿਅਤ ਸ਼ਹਿਰ ਤੋਂ ਬਾਹਰ ਭੇਜ ਦਿੱਤਾ।

NO COMMENTS

LEAVE A REPLY

Please enter your comment!
Please enter your name here

Exit mobile version