HomePunjabਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੋਸਤ ਨੂੰ ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੋਸਤ ਨੂੰ ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ

ਪੰਜਾਬ: ਮਸ਼ਹੂਰ ਪੰਜਾਬੀ ਗਾਇਕ ਜਸਕਰਨ ਸਿੰਘ ਗਰੇਵਾਲ (Punjabi singer Jaskaran Singh Grewal) ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਹਨ। ਗਾਇਕ ਨੇ ਹੁਣ ਸੁਰੱਖਿਆ ਦੀ ਮੰਗ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

ਜੱਸੀਤੁਸ ਜਸਜੀਤ ਸਿੰਘ ਬੇਦੀ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਪੁਲਿਸ ਨੂੰ ਪਟੀਸ਼ਨਕਰਤਾ ਨੂੰ ਦੋ ਹਥਿਆਰਬੰਦ ਸੁਰੱਖਿਆ ਕਰਮਚਾਰੀ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਜਸਕਰਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ(Late singer Sidhu Moosewala)ਦੇ ਦੋਸਤ ਸੀ। ਮਈ 2022 ‘ਚ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਬਾਅਦ ਜਸਕਰਨ ਇੰਗਲੈਂਡ ਲਿਜਾਇਆ ਗਿਆ ਸੀ। ਹਾਲ ਹੀ ‘ਚ ਕਿਸੇ ਨੇ ਟਿੱਪਣੀ ਕੀਤੀ ਹੈ ਕਿ ‘ਯੂ ਨੈਕਸਟ’ ਅਤੇ ਇਸ ਦੇ ਨਾਲ ਇਕ ਪਿਸਤੌਲ ਇਮੋਜੀ ਵੀ ਬਣਾਇਆ ਹੈ। ਹਾਈ ਕੋਰਟ ਨੇ ਸੁਰੱਖਿਆ ਦੇ ਆਦੇਸ਼ ਦਿੱਤੇ ਹਨ ਅਤੇ ਪੰਜਾਬ ਪੁਲਿਸ ਤੋਂ ਜਵਾਬ ਵੀ ਮੰਗਿਆ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments