HomePunjabਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਬਰਾਂ ਨੇ ਇਸ ਭਾਜਪਾ ਉਮੀਦਵਾਰ ਦਾ ਕੀਤਾ...

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਬਰਾਂ ਨੇ ਇਸ ਭਾਜਪਾ ਉਮੀਦਵਾਰ ਦਾ ਕੀਤਾ ਵਿਰੋਧ

ਤਰਨਤਾਰਨ: ਸਥਾਨਕ ਕਸਬਾ ਸੁਰ ਸਿੰਘ ਵਿਖੇ ਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ (Manjit Singh Manna) ਵੱਲੋਂ ਸੁਰ ਸਿੰਘ ਤੋਂ ਭਿੱਖੀਵਿੰਡ ਤੱਕ ਰੋਡ ਸ਼ੋਅ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੇ ਆਗੂ ਵੱਡੀ ਗਿਣਤੀ ਵਿੱਚ ਪੁੱਜੇ ਅਤੇ ਉਨ੍ਹਾਂ ਭਾਜਪਾ ਉਮੀਦਵਾਰ ਦਾ ਜ਼ੋਰਦਾਰ ਵਿਰੋਧ ਕੀਤਾ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਬੜੀ ਮੁਸ਼ਕਲ ਨਾਲ ਉਮੀਦਵਾਰ ਮਨਜੀਤ ਸਿੰਘ ਮੰਨਾ ਨੂੰ ਬਾਹਰ ਕੱਢਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਪ੍ਰਗਟ ਸਿੰਘ ਨੇ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਿੱਚ ਭਾਜਪਾ ਦੇ ਉਮੀਦਵਾਰਾਂ ਦਾ ਡਟਵਾਂ ਵਿਰੋਧ ਕਰੇਗੀ ਕਿਉਂਕਿ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਮਾਰਨ ਤੋਂ ਸਿਵਾਏ ਕੋਈ ਕੰਮ ਨਹੀਂ ਕੀਤਾ।

ਕਿਸਾਨ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਵੱਖ-ਵੱਖ ਬਾਰਡਰਾਂ ‘ਤੇ ਧਰਨੇ ‘ਤੇ ਬੈਠੇ ਹਨ ਅਤੇ ਆਉਣ ਵਾਲੇ ਸਮੇਂ ‘ਚ ਵੀ ਭਾਜਪਾ ਉਮੀਦਵਾਰਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਅਵਤਾਰ ਸਿੰਘ, ਪਾਲ ਸਿੰਘ, ਜਗਜੀਤ ਸਿੰਘ, ਗੁਰਬੇਜ ਸਿੰਘ, ਕੁਲਵੰਤ ਸਿੰਘ ਕਾਲਾ ਆਦਿ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments