HomeSportਮਹਿੰਦਰ ਸਿੰਘ ਧੋਨੀ ਨਾਲ ਧੋਖੇਧੜੀ ਕਰਨ ਵਾਲੇ ਮੁਲਜ਼ਮਾਂ ਨੂੰ ਅਦਾਲਤ ਨੇ ਭੇਜਿਆ...

ਮਹਿੰਦਰ ਸਿੰਘ ਧੋਨੀ ਨਾਲ ਧੋਖੇਧੜੀ ਕਰਨ ਵਾਲੇ ਮੁਲਜ਼ਮਾਂ ਨੂੰ ਅਦਾਲਤ ਨੇ ਭੇਜਿਆ ਸੰਮਨ

ਰਾਂਚੀ : ਕ੍ਰਿਕਟਰ ਮਹਿੰਦਰ ਸਿੰਘ ਧੋਨੀ (Mahendra Singh Dhoni) ਦੀ ਤਰਫੋਂ ਮਿਹਰ ਦਿਵਾਕਰ ਅਤੇ ਸੌਮਿਆ ਦਾਸ ਖ਼ਿਲਾਫ਼ ਦਾਇਰ 15 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਬੀਤੇ ਦਿਨ ਰਾਂਚੀ ਦੀ ਸਿਵਲ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਮੁਲਜ਼ਮਾਂ ਖ਼ਿਲਾਫ਼ ਸੰਮਨ ਜਾਰੀ ਕਰਕੇ ਉਨ੍ਹਾਂ ਨੂੰ 4 ਮਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਮਹਿੰਦਰ ਸਿੰਘ ਧੋਨੀ ਦੇ ਪ੍ਰਤੀਨਿਧੀ ਨੂੰ ਅਗਲੀ ਸੁਣਵਾਈ ‘ਚ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ ਹੈ।

ਧੋਨੀ ਦੇ ਪ੍ਰਤੀਨਿਧੀ ਸੀਮੰਤ ਲੋਹਾਨੀ ਉਰਫ਼ ਚਿੱਟੂ ਵੱਲੋਂ 5 ਜਨਵਰੀ ਨੂੰ ਦਰਜ ਕਰਵਾਈ ਸ਼ਿਕਾਇਤ ਮੁਤਾਬਕ ਮਹਿੰਦਰ ਸਿੰਘ ਧੋਨੀ ਨੇ ਆਲਮੀ ਪੱਧਰ ‘ਤੇ ਕ੍ਰਿਕਟ ਅਕੈਡਮੀ ਦੀ ਸਥਾਪਨਾ ਲਈ 2017 ‘ਚ ਅਰਕਾ ਸਪੋਰਟਸ ਮੈਨੇਜਮੈਂਟ ਕੰਪਨੀ ਨਾਲ ਸਮਝੌਤਾ ਕੀਤਾ ਸੀ। ਦੋਵਾਂ ਧਿਰਾਂ ਵਿਚਾਲੇ ਹੋਏ ਸਮਝੌਤੇ ਮੁਤਾਬਕ ਧੋਨੀ ਨੂੰ ਅਰਕਾ ਸਪੋਰਟਸ ਤੋਂ ਫਰੈਂਚਾਇਜ਼ੀ ਫੀਸ ਮਿਲਣੀ ਸੀ ਅਤੇ ਇਸ ਤੋਂ ਇਲਾਵਾ ਮੁਨਾਫਾ ਵੀ ਸਾਂਝਾ ਕੀਤਾ ਜਾਣਾ ਸੀ।

ਪਰ, ਉਨ੍ਹਾਂ ਨੇ ਸਮਝੌਤੇ ਦੀਆਂ ਸ਼ਰਤਾਂ ਦੀ ਪਾਲਣਾ ਨਾ ਕਰਨ ਲਈ ਕੰਪਨੀ ਨੂੰ ਕਈ ਨੋਟਿਸ ਦਿੱਤੇ ਸਨ। ਕੋਈ ਜਵਾਬ ਨਾ ਮਿਲਣ ਤੋਂ ਬਾਅਦ, ਧੋਨੀ ਨੇ 15 ਅਗਸਤ, 2021 ਨੂੰ ਅਰਕਾ ਸਪੋਰਟਸ ਨੂੰ ਨੋਟਿਸ ਭੇਜਿਆ, ਜਿਸ ਦੇ ਨਾਲ ਉਨ੍ਹਾਂ ਨੂੰ ਦਿੱਤੇ ਅਧਿਕਾਰਾਂ ਨੂੰ ਰੱਦ ਕਰ ਦਿੱਤਾ ਗਿਆ। ਇਸ ਸ਼ਿਕਾਇਤ ਦੇ ਆਧਾਰ ‘ਤੇ ਕੰਪਨੀ ਦੇ ਦੋ ਪ੍ਰਮੁੱਖ ਡਾਇਰੈਕਟਰਾਂ ਮਿਹਿਰ ਦਿਵਾਕਰ ਅਤੇ ਸੌਮਿਆ ਦਾਸ ਦੇ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ। ਧੋਨੀ ਨੇ ਕਿਹਾ ਹੈ ਕਿ ਸਮਝੌਤੇ ਦੀ ਪਾਲਣਾ ਨਾ ਕਰਨ ਕਾਰਨ ਉਨ੍ਹਾਂ ਨੂੰ ਕਰੋੜਾਂ ਦਾ ਨੁਕਸਾਨ ਹੋਇਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments