Home Punjab ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਨੂੰ ਹਥਿਆਰਾ ਸਮੇਤ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਨੂੰ ਹਥਿਆਰਾ ਸਮੇਤ ਕੀਤਾ ਗ੍ਰਿਫਤਾਰ

0

ਚੰਡੀਗੜ੍ਹ: ਪੰਜਾਬ ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ‘ਤੇ ਵੱਡੀ ਕਾਰਵਾਈ ਕਰਦਿਆਂ ਮਲਕੀਤ ਸਿੰਘ (Malkit Singh) ਉਰਫ ਨਵਾਬ ਨੂੰ ਉਸ ਦੇ ਸਾਥੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਕੋਲੋਂ ਇੱਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਨਵਾਬ ਗੋਪੀ ਘਨਸ਼ਿਆਮਪੁਰੀਆ ਅਤੇ ਹੈਰੀ ਚੱਠਾ ਗੈਂਗ ਦਾ ਮੈਂਬਰ ਸੀ ਅਤੇ ਉਸ ਦੇ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਸਨ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਐਸ.ਏ.ਐਸ. ਸਿਟੀ ਪੁਲਿਸ ਨੇ ਨਲਕੀਤ ਸਿੰਘ ਉਰਫ ਨਵਾਬ ਅਤੇ ਉਸ ਦੇ ਸਾਥੀ ਗਮਦੂਰ ਸਿੰਘ ਉਰਫ ਵਿੱਕੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਵਾਂ ਕੋਲੋਂ 6 ਪਿਸਤੌਲ, 10 ਜ਼ਿੰਦਾ ਕਾਰਤੂਸ ਅਤੇ 10 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਨਵਾਬ ਗੋਪੀ ਘਨਸ਼ਿਆਮਪੁਰੀਆ ਅਤੇ ਹੈਰੀ ਚੱਠਾ ਗੈਂਗ ਨਾਲ ਜੁੜਿਆ ਹੋਇਆ ਸੀ। ਡੀ.ਜੀ.ਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਮਲਕੀਤ ਸਿੰਘ ਅੰਤਰਰਾਜੀ ਹਥਿਆਰ ਤਸਕਰੀ ਗਿਰੋਹ ਚਲਾ ਰਿਹਾ ਸੀ ਜਿਸ ਵਿਰੁੱਧ ਪਹਿਲਾਂ ਹੀ 30 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਕਤ ਗਿਰੋਹ ਕੋਲੋਂ 100 ਦੇ ਕਰੀਬ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

NO COMMENTS

LEAVE A REPLY

Please enter your comment!
Please enter your name here

Exit mobile version