Home Punjab ਅੰਬਾਲਾ ਡਿਵੀਜ਼ਨ ਵੱਲੋਂ ਚਲਾਈਆਂ ਜਾਣ ਵਾਲੀਆਂ 78 ਟਰੇਨਾਂ ਕੀਤੀਆਂ ਰੱਦ

ਅੰਬਾਲਾ ਡਿਵੀਜ਼ਨ ਵੱਲੋਂ ਚਲਾਈਆਂ ਜਾਣ ਵਾਲੀਆਂ 78 ਟਰੇਨਾਂ ਕੀਤੀਆਂ ਰੱਦ

0

ਚੰਡੀਗੜ੍ਹ: ਕਿਸਾਨਾਂ ਵੱਲੋਂ ਟ੍ਰੈਕ ਜਾਮ ਕੀਤੇ ਜਾਣ ਕਾਰਨ ਰੇਲਵੇ ਵਿਭਾਗ (The Railway Department) ਨੇ ਅੱਜ ਯਾਨੀ ਬੁੱਧਵਾਰ ਨੂੰ ਅੰਬਾਲਾ ਡਿਵੀਜ਼ਨ ਵੱਲੋਂ ਚਲਾਈਆਂ ਜਾਣ ਵਾਲੀਆਂ ਕਰੀਬ 78 ਟਰੇਨਾਂ ਰੱਦ ਕਰ ਦਿੱਤੀਆਂ ਹਨ, ਜਿਨ੍ਹਾਂ ਵਿੱਚ ਚੰਡੀਗੜ੍ਹ ਤੋਂ ਆਉਣ ਵਾਲੀਆਂ 8 ਟਰੇਨਾਂ ਵੀ ਸ਼ਾਮਲ ਹਨ।

ਇਸ ਦੇ ਨਾਲ ਹੀ 8 ਟਰੇਨਾਂ ਨੂੰ ਚੰਡੀਗੜ੍ਹ ਦੇ ਰਸਤੇ ਡਾਇਵਰਟ ਕੀਤਾ ਜਾਵੇਗਾ। ਇੰਨਾ ਹੀ ਨਹੀਂ ਰੇਲਵੇ ਅਕਸਰ ਦਿੱਲੀ ਤੋਂ ਹੀ ਟਰੇਨਾਂ ਨੂੰ ਡਾਇਵਰਟ ਕਰ ਰਿਹਾ ਹੈ, ਜਿਸ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਿਸਾਨ ਪਟੜੀ ਖਾਲੀ ਨਹੀਂ ਕਰਦੇ, ਉਦੋਂ ਤੱਕ ਰੇਲ ਗੱਡੀਆਂ ਪ੍ਰਭਾਵਿਤ ਰਹਿਣਗੀਆਂ।

ਰੇਲਵੇ ਵੱਲੋਂ ਬੀਤੇ ਦਿਨ ਚੰਡੀਗੜ੍ਹ ਰਾਹੀਂ ਸ਼ਤਾਬਦੀ ਅਤੇ ਸੁਪਰਫਾਸਟ ਟਰੇਨਾਂ ਚਲਾਈਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਯਾਨੀ ਬੁੱਧਵਾਰ ਨੂੰ ਚੰਡੀਗੜ੍ਹ-ਅੰਬਾਲਾ ਰਾਹੀਂ ਸਾਹਨੇਵਾਲ ਲਈ 8 ਤੋਂ ਵੱਧ ਟਰੇਨਾਂ ਭੇਜੀਆਂ ਜਾ ਰਹੀਆਂ ਹਨ। ਅੱਜ ਚੰਡੀਗੜ੍ਹ ਤੋਂ 6 ਟਰੇਨਾਂ ਰੱਦ ਹੋਣਗੀਆਂ, ਜਿਨ੍ਹਾਂ ‘ਚ ਚੰਡੀਗੜ੍ਹ-ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀਆਂ ਸੁਪਰਫਾਸਟ ਟਰੇਨਾਂ ਵੀ ਸ਼ਾਮਲ ਹਨ।

ਇਸ ਸਬੰਧੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿਨ੍ਹਾਂ ਯਾਤਰੀਆਂ ਨੇ ਆਨਲਾਈਨ ਬੁਕਿੰਗ ਕਰਵਾਈ ਹੈ, ਉਨ੍ਹਾਂ ਦਾ ਰਿਫੰਡ ਮਿਲੇਗਾ। ਰਿਜ਼ਰਵੇਸ਼ਨ ਕਾਊਂਟਰ ਤੋਂ ਲਈਆਂ ਗਈਆਂ ਟਿਕਟਾਂ ਕਾਊਂਟਰ ‘ਤੇ ਜਾ ਕੇ ਰੱਦ ਕਰਨੀਆਂ ਪੈਣਗੀਆਂ।

NO COMMENTS

LEAVE A REPLY

Please enter your comment!
Please enter your name here

Exit mobile version