HomePunjabਕਾਲਜ ਜਾ ਰਹੇ ਦੋ ਦੋਸਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਇੱਕ ਦੀ ਮੌਤ...

ਕਾਲਜ ਜਾ ਰਹੇ ਦੋ ਦੋਸਤਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਇੱਕ ਦੀ ਮੌਤ ਦੂਜਾ ਗੰਭਰੀ ਜ਼ਖ਼ਮੀ

ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ (Sultanpur Lodhi) ਵਿਖੇ ਅੱਜ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਡੱਲਾ ਰੋਡ ਸਥਿਤ ਇੱਕ ਪੈਟ੍ਰੋਲ ਪੰਪ ਨੇੜੇ ਸੜਕ ਹਾਦਸੇ ‘ਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਜ਼ਖ਼ਮੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਿੱਪਰ ਦੇ ਅਚਾਨਕ ਅੱਗੇ ਆ ਜਾਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ। ਜਿਸ ਤੋਂ ਬਾਅਦ ਦੋ ਵਿਦਿਆਰਥੀ ਸੜਕ ‘ਤੇ ਡਿੱਗ ਗਏ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਦੂਜੇ ਨੌਜਵਾਨ ਦੇ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਮ੍ਰਿਤਕ ਦੀ ਪਹਿਚਾਣ 18 ਸਾਲਾ ਨਵਦੀਪ ਸਿੰਘ ਪੁੱਤਰ ਜਸਵੀਰ ਸਿੰਘ ਮਲਸੀਆਂ ਵਜੋਂ ਹੋਈ ਹੈ। ਨੌਜਵਾਨ ਏ.ਪੀ.ਜੇ ਨਰਸਿੰਗ ਕਾਲਜ ਵਿਖੇ ਨਰਸਿੰਗ ਦੀ ਪੜ੍ਹਾਈ ਕਰਦਾ ਸੀ ਅਤੇ ਦੋ ਮਹੀਨੇ ਦੀ ਟਰੇਨਿੰਗ ਤੋਂ ਬਾਅਦ ਅੱਜ ਪਹਿਲੇ ਦਿਨ ਆਪਣੇ ਸਾਥੀ ਅਜੇ ਪੁੱਤਰ ਰਾਜੂ ਵਾਸੀ ਪਿੰਡ ਜੈਨ ਪੁਰ ਨਾਲ ਮੋਟਰਸਾਈਕਲ ‘ਤੇ ਕਾਲਜ ਜਾ ਰਿਹਾ ਸੀ। ਜਦੋਂ ਉਹ ਡੱਲਾ ਰੋਡ ਨੇੜੇ ਇਕ ਪਟਰੌਲ ਪੰਪ ਕੋਲ ਪੁੱਜੇ ਤਾਂ ਅੱਗੇ ਤੋਂ ਅਚਾਨਕ ਇੱਕ ਟਿੱਪਰ ਆ ਗਿਆ। ਮੋਟਰਸਾਈਕਲ ਦਾ ਸੰਤੁਲਨ ਵਿਗੜਨ ਵਿਗੜ ਗਿਆ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments