Home Punjab ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਅੱਤਵਾਦੀ ਮਾਡਿਊਲ ਨਾਲ ਜੁੜੇ ਇਕ ਮੈਂਬਰ ਨੂੰ...

ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਅੱਤਵਾਦੀ ਮਾਡਿਊਲ ਨਾਲ ਜੁੜੇ ਇਕ ਮੈਂਬਰ ਨੂੰ ਕੀਤਾ ਗ੍ਰਿਫ਼ਤਾਰ

0

ਚੰਡੀਗੜ੍ਹ : ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਅੱਤਵਾਦੀ ਮਾਡਿਊਲ ਨਾਲ ਜੁੜੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ.ਜੀ.ਪੀ ਗੌਰਵ ਯਾਦਵ (DGP Gaurav Yadav) ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਪਿਚੋ ਵਾਸੀ ਪਿੰਡ ਉਧੋ ਨੰਗਲ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਸ ਦੇ ਕਬਜ਼ੇ ‘ਚੋਂ ਇਕ ਮੈਗਜ਼ੀਨ ਅਤੇ ਚਾਰ ਕਾਰਤੂਸ ਸਮੇਤ 30 ਬੋਰ ਦਾ ਆਟੋਮੈਟਿਕ ਚਾਈਨੀਜ਼ ਪਿਸਤੌਲ  ਵੀ ਬਰਾਮਦ ਕੀਤੇ ਹਨ। ਕਾਊਂਟਰ ਇੰਟੈਲੀਜੈਂਸ ਜਲੰਧਰ ਪੁਲਿਸ ਦੀਆਂ ਟੀਮਾਂ ਨੇ ਰਾਮਾ ਮੰਡੀ ਇਲਾਕੇ ‘ਚ ਵਿਸ਼ੇਸ਼ ਨਾਕਾ ਲਗਾ ਕੇ ਇਕ ਅਤਿ-ਆਧੁਨਿਕ ਆਟੋਮੈਟਿਕ ਪਿਸਤੌਲ ਬਰਾਮਦ ਕਰਕੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਤਫ਼ਤੀਸ਼ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਗ੍ਰਿਫ਼ਤਾਰ ਮੁਲਜ਼ਮ ਲਵਪ੍ਰੀਤ ਪਾਕਿਸਤਾਨ ਆਧਾਰਿਤ ਕਾਰਕੁਨਾਂ ਲਈ ਕੰਮ ਕਰਦਾ ਸੀ, ਜਿਨ੍ਹਾਂ ਨੇ ਉਸ ਨੂੰ ਸਮਾਜ ਵਿੱਚ ਡਰ ਅਤੇ ਅਸ਼ਾਂਤੀ ਪੈਦਾ ਕਰਨ ਲਈ ਜੰਮੂ-ਕਸ਼ਮੀਰ ਖੇਤਰ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਸੀ। ਐਸ.ਐਸ.ਪੀ. ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪਾਕਿਸਤਾਨ ਸਥਿਤ ਕਾਰਕੁਨਾਂ ਨੇ ਉਸ ਦੇ ਬੈਂਕ ਖਾਤੇ ‘ਚ ਪੈਸੇ ਜਮ੍ਹਾ ਕਰਵਾਏ ਸਨ ਅਤੇ ਜੰਮੂ-ਕਸ਼ਮੀਰ ਦੇ ਸਾਂਬਾ ਇਲਾਕੇ ‘ਚੋਂ ਸਰਹੱਦ ਪਾਰੋਂ ਭੇਜੇ ਗਏ ਪਿਸਤੌਲ ਸਮੇਤ ਹਥਿਆਰ ਵੀ ਮਿਲੇ ਸਨ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ), ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version