Home National ਪਟਨਾ ਜੰਕਸ਼ਨ ਨੇੜੇ ਹੋਟਲ ‘ਚ ਲੱਗੀ ਭਿਆਨਕ ਅੱਗ,ਹੁਣ ਤੱਕ 26 ਲੋਕਾਂ ਨੂੰ...

ਪਟਨਾ ਜੰਕਸ਼ਨ ਨੇੜੇ ਹੋਟਲ ‘ਚ ਲੱਗੀ ਭਿਆਨਕ ਅੱਗ,ਹੁਣ ਤੱਕ 26 ਲੋਕਾਂ ਨੂੰ ਬਚਾਇਆ

0

ਪਟਨਾ: ਬਿਹਾਰ ਦੀ ਰਾਜਧਾਨੀ ਪਟਨਾ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਟਨਾ ਜੰਕਸ਼ਨ (Patna Junction) ਨੇੜੇ ਇੱਕ ਹੋਟਲ ਵਿੱਚ ਭਿਆਨਕ ਅੱਗ (Fierce Fire) ਲੱਗ ਗਈ ਹੈ। ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਕਈ ਝੁਲਸ ਗਏ। ਅੱਗ ਲੱਗਣ ਕਾਰਨ ਮੌਕੇ ‘ਤੇ ਹਫੜਾ-ਦਫੜੀ ਮੱਚ ਗਈ। ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ।

ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਇਮਾਰਤ ਦੇ ਉੱਪਰ ਕਈ ਲੋਕ ਫਸ ਗਏ ਹਨ ਅਤੇ ਉਨ੍ਹਾਂ ਨੂੰ ਬਚਾਇਆ ਜਾ ਰਿਹਾ ਹੈ। ਹੋਟਲ ਦੇ ਹੇਠਾਂ ਖੜ੍ਹੀਆਂ ਕਈ ਗੱਡੀਆਂ ਨੂੰ ਵੀ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ 26 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version