Home Punjab ਲੋਕ ਸਭਾ ਚੋਣਾਂ ਨੂੰ ਲੈ ਕੇ ਬਸਪਾ ਨੇ 2 ਹੋਰ ਉਮੀਦਵਾਰਾਂ ਦਾ...

ਲੋਕ ਸਭਾ ਚੋਣਾਂ ਨੂੰ ਲੈ ਕੇ ਬਸਪਾ ਨੇ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

0

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ (BSP) ਨੇ ਅੱਜ ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਸਪਾ ਦੀ ਕੌਮੀ ਪ੍ਰਧਾਨ ਮਾਇਆਵਤੀ ਦੇ ਹੁਕਮਾਂ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਦੇ ਨਿਰਦੇਸ਼ਾਂ ਅਨੁਸਾਰ ਬਸਪਾ ਲੋਕ ਸਭਾ ਦੇ ਉਮੀਦਵਾਰ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਤੋ ਅਤੇ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਹੋਣਗੇ। ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਮੌਜੂਦਾ ਜ਼ਿਲ੍ਹਾ ਪ੍ਰਧਾਨ ਅਤੇ ਸਾਹਿਬ ਕਾਂਸੀ ਰਾਮ ਜੀ ਦੇ ਸਮੇਂ ਤੋਂ ਹੀ ਪਾਰਟੀ ਨਾਲ ਜੁੜੇ ਹੋਏ ਹਨ, ਜੋ ਤਲਵੰਡੀ ਸਾਬੋ ਵਿਧਾਨ ਸਭਾ ਨਾਲ ਜੁੜੇ ਧਾਰਮਿਕ ਸਿੱਖ ਕੌਮ ਦੇ ਮੁੱਖ ਨੇਤਾ ਹਨ। ਜਿਨ੍ਹਾਂ ਨੇ ਤਲਵੰਡੀ ਸਾਬੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਗੁਰੂ ਘਰ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦੇ ਮਾਮਲੇ ਵਿਚ ਸਭ ਤੋਂ ਅੱਗੇ ਰਹਿ ਕੇ ਲੜਾਈ ਲੜੀ ਸੀ।

ਇਸੇ ਤਰ੍ਹਾਂ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਕੁਲਵੰਤ ਸਿੰਘ ਮਹਤੋ ਪਿਛਲੇ 2 ਸਾਲਾਂ ਤੋਂ ਬਹੁਜਨ ਸਮਾਜ ਪਾਰਟੀ ਅਤੇ ਲੋਕ ਸਭਾ ਫ਼ਤਹਿਗੜ੍ਹ ਸਾਹਿਬ ਦੇ ਸੂਬਾ ਸਕੱਤਰ ਇੰਚਾਰਜ ਵਜੋਂ ਕੰਮ ਕਰ ਰਹੇ ਸਨ। ਗੜ੍ਹੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ 9 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਪਹਿਲਾਂ ਐਲਾਨੇ ਗਏ 7 ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾ: ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਪ੍ਰਮੁੱਖ ਹਨ।

NO COMMENTS

LEAVE A REPLY

Please enter your comment!
Please enter your name here

Exit mobile version