HomeHaryana NewsCM ਨਾਇਬ ਸੈਣੀ 6 ਮਈ ਨੂੰ ਕਰਨਾਲ ਵਿਧਾਨ ਸਭਾ ਜ਼ਿਮਨੀ ਚੋਣ ਲਈ...

CM ਨਾਇਬ ਸੈਣੀ 6 ਮਈ ਨੂੰ ਕਰਨਾਲ ਵਿਧਾਨ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖਲ

ਦਿੱਲੀ: ਕਰਨਾਲ ਵਿਧਾਨ ਸਭਾ ਸੀਟ ‘ਤੇ 25 ਮਈ ਨੂੰ ਜ਼ਿਮਨੀ ਚੋਣ ਹੋਵੇਗੀ। ਇਸ ਸੀਟ ਤੋਂ ਮੁੱਖ ਮੰਤਰੀ ਨਾਇਬ ਸੈਣੀ (Chief Minister Naib Saini) ਚੋਣ ਲੜਨਗੇ। ਜਿਸ ਲਈ ਨਾਇਬ ਸੈਣੀ 6 ਮਈ ਯਾਨੀ ਸੋਮਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Former Chief Minister Manohar Lal Khattar)ਦੇ ਅਸਤੀਫਾ ਦੇਣ ਤੋਂ ਬਾਅਦ ਵਿਧਾਨ ਸਭਾ ਸੀਟ ਖਾਲੀ ਹੋ ਗਈ ਸੀ। ਹੁਣ ਇਥੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਧਾਨ ਸਭਾ ਉਪ ਚੋਣ ਲੜਨਗੇ ਅਤੇ ਮਨੋਹਰ ਲਾਲ ਕਰਨਾਲ ਸੀਟ ਤੋਂ ਲੋਕ ਸਭਾ ਚੋਣ ਲੜਨਗੇ।

ਦੱਸ ਦੇਈਏ ਕਿ  13 ਮਾਰਚ ਨੂੰ ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਸੇ ਦਿਨ ਨਾਇਬ ਸਿੰਘ ਸੈਣੀ ਨੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਪੰਜ ਕੈਬਨਿਟ ਮੰਤਰੀਆਂ ਨੇ ਵੀ ਸਹੁੰ ਚੁੱਕੀ ਸੀ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments