Home National ਝਾਰਖੰਡ ਦੇ ਸਾਬਕਾ CM ਹੇਮੰਤ ਸੋਰੇਨ ਨੇ ਖੜਕਾਇਆ ਸੁਪਰੀਮ ਕੋਰਟ ਦਾ ...

ਝਾਰਖੰਡ ਦੇ ਸਾਬਕਾ CM ਹੇਮੰਤ ਸੋਰੇਨ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

0

ਨਵੀਂ ਦਿੱਲੀ: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Former CM Hemant Soren) ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਦਾਇਰ ਪਟੀਸ਼ਨ ਵਿੱਚ,ਕਿਹਾ ਕਿ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ‘ਤੇ ਹਾਈ ਕੋਰਟ ਆਪਣਾ ਫ਼ੈਸਲਾ ਨਹੀਂ ਸੁਣਾ ਰਹੀ ਹੈ,  ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੂੰ ਸੋਰੇਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਨੇ ਦੱਸਿਆ ਕਿ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ‘ਤੇ 28 ਫਰਵਰੀ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ, ਪਰ ਅਜੇ ਤੱਕ ਕੋਈ ਫ਼ੈਸਲਾ ਨਹੀਂ ਦਿੱਤਾ ਗਿਆ।

ਈਡੀ ਨੂੰ ਦਿੱਤਾ ਗਿਆ ਇੱਕ ਹਫ਼ਤੇ ਦਾ ਸਮਾਂ – ਤੁਹਾਨੂੰ ਦੱਸ ਦੇਈਏ ਕਿ ਹੇਮੰਤ ਸੋਰੇਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ 31 ਜਨਵਰੀ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ‘ਤੇ ਜ਼ਮੀਨ ਘੁਟਾਲੇ ਦੇ ਮਾਮਲੇ ‘ਚ ਮਨੀ ਲਾਂਡਰਿੰਗ ਦਾ ਦੋਸ਼ ਹੈ। ਸਾਬਕਾ ਮੁੱਖ ਮੰਤਰੀ ਇਸ ਸਮੇਂ ਰਾਂਚੀ ਦੀ ਬਿਰਸਾ ਮੁੰਡਾ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਹਨ। ਇਸ ਮਾਮਲੇ ‘ਚ ਹਾਈਕੋਰਟ ਨੇ ਈਡੀ ਨੂੰ ਸੋਰੇਨ ਦੀ ਜ਼ਮਾਨਤ ਪਟੀਸ਼ਨ ‘ਤੇ ਜਵਾਬ ਦੇਣ ਲਈ ਇਕ ਹਫ਼ਤੇ ਦਾ ਹੋਰ ਸਮਾਂ ਦਿੱਤਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version