HomePunjabCM ਮਾਨ ਅੱਜ ਜਲੰਧਰ 'ਚ ‘ਆਪ’ ਦੇ ਵਲੰਟੀਅਰਾਂ ਨੂੰ ਕਰਨਗੇ ਸੰਬੋਧਨ

CM ਮਾਨ ਅੱਜ ਜਲੰਧਰ ‘ਚ ‘ਆਪ’ ਦੇ ਵਲੰਟੀਅਰਾਂ ਨੂੰ ਕਰਨਗੇ ਸੰਬੋਧਨ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ 26 ਅਪ੍ਰੈਲ ਨੂੰ ਜਲੰਧਰ ਦੌਰੇ ‘ਤੇ ਹਨ। ਮੁੱਖ ਮੰਤਰੀ ਮਾਨ ਸਵੇਰੇ ਸ੍ਰੀ ਖਡੂਰ ਸਾਹਿਬ (Shri Khadur Sahib) ਵਿਖੇ ਆਮ ਆਦਮੀ ਪਾਰਟੀ (Aam Aadmi Party) ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਬਾਅਦ ਦੁਪਹਿਰ ਜਲੰਧਰ ਵਿੱਚ ‘ਆਪ’ ਦੇ ਵਲੰਟੀਅਰਾਂ ਨੂੰ ਸੰਬੋਧਨ ਕਰਨਗੇ। ਇਸ ਮੌਕੇ ‘ਆਪ’ ਉਮੀਦਵਾਰ ਪਵਨ ਟੀਨੂੰ ਅਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਵੀ ਮੌਜੂਦ ਰਹਿਣਗੇ।

ਤੁਹਾਨੂੰ ਦੱਸ ਦੇਈਏ ਕਿ ਸੀ.ਐੱਮ. ਮਾਨ ਦੇ ਦੌਰੇ ਨੂੰ ਲੈ ਕੇ ਜਲੰਧਰ ਦੇ ਵਿਧਾਇਕ, ਹਲਕਾ ਇੰਚਾਰਜ ਤੇ ਹੋਰ ਆਗੂ ਕਾਫੀ ਉਤਸ਼ਾਹਿਤ ਹਨ। ਇਸ ਸਬੰਧੀ ਬਲਕਾਰ ਸਿੰਘ ਸਥਾਨਕ ਸਰਕਾਰਾਂ ਮੰਤਰੀ, ਰਮਨ ਅਰੋੜਾ ਵਿਧਾਇਕ ਜਲੰਧਰ ਕੇਂਦਰੀ, ਬੀਬੀ ਇੰਦਰਜੀਤ ਕੌਰ ਮਾਨ ਵਿਧਾਇਕ ਨਕੋਦਰ, ਅੰਮਿ੍ਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਸਟੀਫਨ ਕਲੇਰ ਜ਼ਿਲ੍ਹਾ ਪ੍ਰਧਾਨ ਦਿਹਾਤੀ, ਸੁਰਿੰਦਰ ਸਿੰਘ ਸੋਢੀ ਇੰਚਾਰਜ ਜਲੰਧਰ ਕੈਂਟ ਸਰਕਲ, ਦਿਨੇਸ਼ ਢੱਲ ਇੰਚਾਰਜ ਜਲੰਧਰ ਉੱਤਰੀ ਸਰਕਲ, ਫਿਲੌਰ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ, ਹਲਕਾ ਆਦਮਪੁਰ ਦੇ ਇੰਚਾਰਜ ਜੀਤ ਲਾਲ ਭੱਟੀ, ਸ਼ਾਹਕੋਟ ਹਲਕਾ ਇੰਚਾਰਜ ਸਰਪੰਚ ਪ੍ਰਮਿੰਦਰਜੀਤ ਸਿੰਘ ਪੰਡੋਰੀ ਇਸ ਤੋਂ ਇਲਾਵਾ ਮੰਗਲ ਸਿੰਘ ਚੇਅਰਮੈਨ ਪੰਜਾਬ ਐਗਰੋ, ਸੀਨੀਅਰ ਆਗੂ ਬੀਬੀ ਰਾਜਵਿੰਦਰ ਕੌਰ ਅਤੇ ਗੁਰਚਰਨ ਸਿੰਘ ਚੰਨੀ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਗਿਆ ਹੈ ਕਿ ਆਮ ਆਦਮੀ ਪਾਰਟੀ ਬਿਆਨਬਾਜ਼ੀ ਦੀ ਰਾਜਨੀਤੀ ਛੱਡ ਕੇ ਲੋਕ ਪੱਖੀ ਨੀਤੀਆਂ ਨੂੰ ਲਾਗੂ ਕਰਨ ਲਈ ਜਾਣੀ ਜਾਂਦੀ ਹੈ, ਜਿਸ ਕਾਰਨ ਕੇਂਦਰ ਸਰਕਾਰ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਵੱਖ-ਵੱਖ ਬਹਾਨੇ ਤੰਗ-ਪ੍ਰੇਸ਼ਾਨ ਕਰਦੀ ਰਹਿੰਦੀ ਹੈ।

ਉਪਰੋਕਤ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਪਾਰਟੀ ਦੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਪਵਨ ਟੀਨੂੰ ਦੇ ਹੱਕ ਵਿੱਚ ਭਗਵੰਤ ਸਿੰਘ ਮਾਨ ਦਾ ਰੋਡ ਮਾਰਚ ਇੱਕ ਮਿਸਾਲ ਸਾਬਤ ਹੋਵੇਗਾ। ਸਾਰੇ ਵਿਧਾਨ ਸਭਾ ਹਲਕਿਆਂ ਦੇ ਲੋਕ ਇੱਥੇ ਪਹੁੰਚ ਕੇ ਪਵਨ ਟੀਨੂੰ ਦੀ ਜਿੱਤ ਯਕੀਨੀ ਬਣਾਉਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments