Home Punjab ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ

0

ਅੰਮ੍ਰਿਤਸਰ: ਪੰਜਾਬ ਵਿਜੀਲੈਂਸ ਬਿਊਰੋ (The Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਇੱਕ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਖ਼ਬਰ ਅਨੁਸਾਰ ਅੰਮ੍ਰਿਤਸਰ ਦੇ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਦੀ ਪੋਸਟ ’ਤੇ ਤਾਇਨਾਤ ਰਿਪੁਦਮਨ ਸਿੰਘ (Ripudaman Singh) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਮੁਲਾਜ਼ਮ ਨੂੰ ਅੰਮ੍ਰਿਤਸਰ ਦੇ ਪਿੰਡ ਗੁਮਾਨਪੁਰਾ ਦੇ ਰਹਿਣ ਵਾਲੇ ਸੁਖਦੇਵ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਦੋਸ਼ੀ ਪਟਵਾਰੀ ਨੇ ਉਸ ਦੀ ਜ਼ਮੀਨ ਦੀ ਮਿਆਦ ਪੁੱਗਣ ਵਾਲੀ ਜ਼ਮੀਨ ਨੂੰ ਮਾਲ ਰਿਕਾਰਡ ਵਿੱਚ ਦਰਜ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਤਹਿਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version