Home Punjab ਗੋਇੰਦਵਾਲ ਸਾਹਿਬ ‘ਚ ਵਾਪਰਿਆ ਦਰਦਨਾਕ ਹਾਦਸਾ ,ਚਾਰ ਦੀ ਮੌਤ,ਇੱਕ ਜ਼ਖਮੀ

ਗੋਇੰਦਵਾਲ ਸਾਹਿਬ ‘ਚ ਵਾਪਰਿਆ ਦਰਦਨਾਕ ਹਾਦਸਾ ,ਚਾਰ ਦੀ ਮੌਤ,ਇੱਕ ਜ਼ਖਮੀ

0

ਤਰਨਤਾਰਨ : ਜ਼ਿਲ੍ਹੇ ਦੇ ਕਸਬਾ ਗੋਇੰਦਵਾਲ ਸਾਹਿਬ (Goindwal Sahib) ‘ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ (Road Accident) ‘ਚ 4 ਨੌਜਵਾਨਾਂ ਦੀ ਮੌਤ ਅਤੇ 1 ਦੇ ਜ਼ਖਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਜਾਣਕਾਰੀ ਮੁਤਾਬਕ ਕਾਰ ‘ਚ ਸਵਾਰ 5 ਨੌਜਵਾਨ ਕਿਸੇ ਨਿੱਜੀ ਕੰਮ ਲਈ ਜਾ ਰਹੇ ਸਨ। ਕਸਬਾ ਗੋਇੰਦਵਾਲ ਸਾਹਿਬ ਦੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਤਰਨਤਾਰਨ ਰੋਡ ‘ਤੇ ਅਚਾਨਕ ਇਹ 5 ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ। ਦਰਅਸਲ ਕਾਰ ਦੀ ਰਫ਼ਤਾਰ ਕਾਫ਼ੀ ਤੇਜ਼ ਸੀ। ਅਚਾਨਕ ਸੰਤੁਲਨ ਵਿਗੜਨ ਕਾਰਨ ਕਾਰ ਸਿੱਧੀ ਜਾ ਕੇ ਦਰੱਖਤ ਨਾਲ ਜਾ ਟਕਰਾਈ। ਇਹ ਹਾਦਸਾ ਬਹੁਤ ਭਿਆਨਕ ਸੀ। ਕਾਰ ਦੇ ਪਰਖੱਚੇ ਉੱਡ ਗਏ। ਕਾਰ ‘ਚ ਸਵਾਰ ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਕਾਰ ਵਿਚ ਸਵਾਰ ਸਾਰੇ ਨੌਜਵਾਨ ਪਿੰਡ ਪੰਡੋਰੀ ਰਣ ਸਿੰਘ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਉਨ੍ਹਾਂ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ‘ਚ ਰਖਵਾਇਆ ਗਿਆ ਹੈ। ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਹਾਦਸੇ ਕਾਰਨ ਪਿੰਡ ਪੰਡੋਰੀ ਰਣ ਸਿੰਘ ਵਿੱਚ ਸੋਗ ਦੀ ਲਹਿਰ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਤੋਂ ਬਾਅਦ ਸੜਕ ਸੁਰੱਖਿਆ ਬਲ ਅਤੇ ਐਂਬੂਲੈਂਸ ਕਾਫੀ ਦੇਰ ਬਾਅਦ ਮੌਕੇ ‘ਤੇ ਪਹੁੰਚੀ।

NO COMMENTS

LEAVE A REPLY

Please enter your comment!
Please enter your name here

Exit mobile version