HomeNationalਅੰਤਿਮ ਸਸਕਾਰ 'ਚ ਸ਼ਾਮਲ ਹੋਣ ਦੀ ਈਡੀ ਨੇ ਹੇਮੰਤ ਸੋਰੇਨ ਨੂੰ ਨਹੀਂ...

ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਦੀ ਈਡੀ ਨੇ ਹੇਮੰਤ ਸੋਰੇਨ ਨੂੰ ਨਹੀਂ ਦਿੱਤੀ ਇਜਾਜ਼ਤ

ਰਾਂਚੀ: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Jharkhand Former Chief Minister Hemant Soren) ਦੇ ਚਾਚਾ ਦਾ ਦੇਹਾਂਤ ਹੋ ਗਿਆ ਹੈ। ਆਪਣੇ ਚਾਚੇ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਹੇਮੰਤ ਸੋਰੇਨ ਨੇ ਈਡੀ ਦੀ ਵਿਸ਼ੇਸ਼ ਅਦਾਲਤ ਵਿੱਚ ਪਹੁੰਚ ਕੀਤੀ ਹੈ।

ਦਰਅਸਲ ਹੇਮੰਤ ਸੋਰੇਨ ਨੇ ਈਡੀ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਨ੍ਹਾਂ ਦੇ ਚਾਚੇ ਦਾ ਦਿਹਾਂਤ ਹੋ ਗਿਆ ਹੈ। ਇਸ ਕਾਰਨ ਉਨ੍ਹਾਂ ਨੂੰ ਆਪਣੇ ਚਾਚੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਹੇਮੰਤ ਸੋਰੇਨ ਨੇ 13 ਦਿਨਾਂ ਦੀ ਜ਼ਮਾਨਤ ਮੰਗੀ ਹੈ। ਈਡੀ ਅਦਾਲਤ ‘ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਹੇਮੰਤ ਸੋਰੇਨ ਦੇ ਪਿਤਾ ਸ਼ਿਬੂ ਸੋਰੇਨ ਦੇ ਵੱਡੇ ਭਰਾ ਦਾ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਕਿਹਾ ਜਾਂਦਾ ਹੈ ਕਿ ਉਹ ਰਾਂਚੀ ਵਿੱਚ ਹੀ ਰਹਿੰਦੇ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments