Home National CM ਕੇਜਰੀਵਾਲ ਦੀ ਗੈਰਹਾਜ਼ਰੀ ਵਿੱਚ ਅੱਜ ਪਹਿਲੀ ਵਾਰ ਚੋਣ ਪ੍ਰਚਾਰ ਹੋਵੇਗਾ ਸ਼ੁਰੂ

CM ਕੇਜਰੀਵਾਲ ਦੀ ਗੈਰਹਾਜ਼ਰੀ ਵਿੱਚ ਅੱਜ ਪਹਿਲੀ ਵਾਰ ਚੋਣ ਪ੍ਰਚਾਰ ਹੋਵੇਗਾ ਸ਼ੁਰੂ

0

ਦਿੱਲੀ:- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal)ਦੀ ਗ਼ੈਰਹਾਜ਼ਰੀ ਵਿੱਚ ਪਹਿਲੀ ਵਾਰ ਚੋਣ ਪ੍ਰਚਾਰ ਸ਼ੁਰੂ ਹੋ ਰਿਹਾ ਹੈ। ਅੱਜ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਲਈ ਪ੍ਰਚਾਰ ਸ਼ੁਰੂ ਕਰੇਗੀ। ਪਾਰਟੀ ਦੀ ਸੀਨੀਅਰ ਨੇਤਾ ਆਤਿਸ਼ੀ ਨੇ ਅੱਜ ਇਸ ਫ਼ੈਸਲੇ ਦਾ ਐਲਾਨ ਕੀਤਾ। ਆਤਿਸ਼ੀ ਨੇ ਕਿਹਾ ਕਿ ਉਹ ਅੱਜ ਸ਼ਨਿੱਚਰਵਾਰ ਨੂੰ ਪੂਰਬੀ ਦਿੱਲੀ ਲੋਕ ਸਭਾ ਸੀਟ ‘ਤੇ ਰੋਡ ਸ਼ੋਅ ਨਾਲ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰੇਗੀ। ਉਹ ਆਉਣ ਵਾਲੇ ਦਿਨਾਂ ਅੰਦਰ ਦਿੱਲੀ, ਪੰਜਾਬ, ਗੁਜਰਾਤ ਅਤੇ ਹਰਿਆਣਾ ਵਿੱਚ ਪਾਰਟੀ ਲਈ ਪ੍ਰਚਾਰ ਕਰੇਗੀ।

ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਦੇ ਵੱਲੋਂ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਮਗਰੋਂ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ। ਹੁਣ ਲੋਕ ਸਭਾ ਚੋਣਾਂ ਦਾ ਜਿਹੜਾ ਸਮਾਂ ਹੈ ਉਹ ਨਜ਼ਦੀਕ ਆ ਰਿਹਾ ਹੈ ਜਿਸ ਦੇ ਸੰਬੰਧ ਵਿੱਚ ਅੱਜ ਤੋਂ ਉਨ੍ਹਾਂ ਦੀ ਪਤਨੀ ਵੱਲੋਂ ਚੋਣ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version