ਨੰਗਲ: ਨੰਗਲ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਘਰ ਵਿੱਚ ਪਾਣੀ ਦੀ ਬਾਲਟੀ ਵਿੱਚ ਸਵਾ ਸਾਲ ਦੇ ਬੱਚੇ ਦੀ ਡੁੱਬਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਚਾ ਘਰ ਵਿੱਚ ਖੇਡ ਰਿਹਾ ਸੀ ਅਤੇ ਖੇਡਦੇ ਹੋਏ ਉਹ ਬਾਥਰੂਮ ਵਿੱਚ ਚਲਾ ਗਿਆ ਅਤੇ ਪਰਿਵਾਰ ਵਾਲਿਆਂ ਨੂੰ ਪਤਾ ਹੀ ਨਹੀਂ ਲੱਗਾ ਕਿ ਬੱਚਾ ਕਦੋਂ ਪਾਣੀ ਦੀ ਬਾਲਟੀ ਵਿੱਚ ਡਿੱਗ ਗਿਆ।
ਕੁਝ ਦੇਰ ਬਾਅਦ ਜਦੋਂ ਦੂਜੇ ਬੱਚੇ ਨੇ ਦੇਖਿਆ ਕਿ ਬੱਚਾ ਪਾਣੀ ਦੀ ਬਾਲਟੀ ਵਿੱਚ ਡਿੱਗਿਆ ਹੈ ਤਾਂ ਉਸ ਨੇ ਤੁਰੰਤ ਰੌਲਾ ਪਾਇਆ ਤਾਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ। ਮੌਕੇ ‘ਤੇ ਪਹੁੰਚ ਕੇ ਜਦੋਂ ਪਰਿਵਾਰ ਦੇ ਮੈਬਰਾਂ ਨੇ ਦੇਖਿਆ ਤਾਂ ਬੱਚਾ ਪਾਣੀ ਵਿੱਚ ਡੁੱਬ ਚੁੱਕਿਆ ਸੀ। ਬੱਚੇ ਨੂੰ ਪਾਣੀ ‘ਚੋਂ ਬਾਹਰ ਕੱਢ ਕੇ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।