HomePunjabਇਸ ਜ਼ਿਲ੍ਹੇ 'ਚ ਕਾਂਗਰਸੀ ਉਮੀਦਵਾਰ ਨੂੰ ਲੈ ਕੇ ਚੱਲ ਰਿਹਾ ਸਸਪੈਂਸ ਅੱਜ...

ਇਸ ਜ਼ਿਲ੍ਹੇ ‘ਚ ਕਾਂਗਰਸੀ ਉਮੀਦਵਾਰ ਨੂੰ ਲੈ ਕੇ ਚੱਲ ਰਿਹਾ ਸਸਪੈਂਸ ਅੱਜ ਹੋ ਸਕਦਾ ਹੈ ਖਤਮ

ਲੁਧਿਆਣਾ : ਲੋਕ ਸਭਾ ਚੋਣਾਂ (The Lok Sabha Elections) ਦੌਰਾਨ ਲੁਧਿਆਣਾ ‘ਚ ਕਾਂਗਰਸੀ ਉਮੀਦਵਾਰ (The Congress Candidate) ਨੂੰ ਲੈ ਕੇ ਚੱਲ ਰਿਹਾ ਸਸਪੈਂਸ ਅੱਜ ਖਤਮ ਹੋ ਸਕਦਾ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਮੌਜੂਦਾ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਨੂੰ ਅਜੇ ਤੱਕ ਉਨ੍ਹਾਂ ਦਾ ਬਦਲ ਨਹੀਂ ਲੱਭਿਆ ਹੈ।

ਭਾਵੇਂ ਇਸ ਦੌੜ ਵਿੱਚ ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ, ਪ੍ਰਗਟ ਸਿੰਘ, ਵਿਜੇ ਇੰਦਰ ਸਿੰਗਲਾ, ਸੁੱਖ ਸਰਕਾਰੀਆ ਦੇ ਨਾਂ ਸਾਹਮਣੇ ਆਏ ਹਨ, ਪਰ ਹੁਣ ਮੁੱਖ ਮੁਕਾਬਲਾ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਵਿਚਕਾਰ ਹੀ ਸੁਣਨ ਨੂੰ ਮਿਲ ਰਿਹਾ ਹੈ, ਕਿਉਂਕਿ ਇਸ ਦੌਰਾਨ ਹੀ ਸਿਮਰਜੀਤ ਬੈਂਸ ਅਤੇ ਜੱਸੀ ਖੰਗੂੜਾ ਦੇ ਨਾਂ ਇਸ ਦੌੜ ਵਿੱਚ ਸਾਹਮਣੇ ਆਉਣ ‘ਤੇ ਸਥਾਨਕ ਕਾਂਗਰਸੀ ਬਾਹਰੀ ਪਾਰਟੀ ਦੇ ਆਗੂ ਨੂੰ ਉਮੀਦਵਾਰ ਬਣਾਏ ਜਾਣ ਦਾ ਵਿਰੋਧ ਕਰ ਰਹੇ ਹਨ। ਇਸ ਦੇ ਮੱਦੇਨਜਰ ਕਾਂਗਰਸ ਹਾਲੇ ਤੱਕ ਲੁਧਿਆਣਾ ਦੀ ਟਿਕਟ ਬਾਰੇ ਫ਼ੈਸਲਾ ਨਹੀਂ ਕਰ ਸਕੀ ਹੈ ਅਤੇ ਭਾਜਪਾ, ਆਪ ਅਤੇ ਅਕਾਲੀ ਦਲ ਵੱਲੋਂ ਕਈ ਦਿਨ ਪਹਿਲਾਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਾਲ ਹੀ ਵਿੱਚ ਹੋਈ ਚੋਣ ਕਮੇਟੀ ਦੀ ਮੀਟਿੰਗ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਅੰਬਿਕਾ ਸੋਨੀ ਦੀ ਹਾਜ਼ਰੀ ਵਿੱਚ ਪੇਸ਼ ਕੀਤੀ ਗਈ ਸਕਰੀਨਿੰਗ ਕਮੇਟੀ ਦੀ ਰਿਪੋਰਟ ਨੂੰ ਫ਼ੈਸਲਾ ਲੈਣ ਦੀ ਬਜਾਏ ਇਹ ਕਹਿ ਕੇ ਵਾਪਸ ਕਰ ਦਿੱਤਾ ਗਿਆ ਸੀ ਕਿ ਉਹ ਦੋਵੇਂ ਦਾਅਵੇਦਾਰਾਂ ਦਾ ਇਕ ਪੈਨਲ ਬਣਾ ਕੇ ਭੇਜਿਆ ਜਾਵੇ, ਜਿਸ ਦੇ ਨਾਂ ‘ਤੇ ਜ਼ਿਆਦਾਤਰ ਸਥਾਨਕ ਆਗੂਆਂ ਦੀ ਸਹਿਮਤੀ ਹੋਵੇ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਪ੍ਰਧਾਨ ਰਾਜਾ ਵੜਿਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਦੇ ਨਾਲ ਦਿੱਲੀ ਪਹੁੰਚ ਗਏ ਹਨ ਅਤੇ ਅੱਜ ਉਨ੍ਹਾਂ ਨਾਲ ਹਾਈਕਮਾਂਡ ਦੀ ਮੀਟਿੰਗ ਤੋਂ ਬਾਅਦ ਉਮੀਦਵਾਰ ਨੂੰ ਲੈ ਕੇ ਚੱਲ ਰਿਹਾ ਸਸਪੈਂਸ ਖਤਮ ਹੋ ਸਕਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments