HomePunjabਪ੍ਰਾਈਵੇਟ ਬੱਸ 'ਚ ਕੰਡਕਟਰ ਦਾ ਕੰਮ ਕਰਦੇ ਨੌਜਵਾਨ ਦੀ ਸੜਕ ਹਾਦਸੇ 'ਚ...

ਪ੍ਰਾਈਵੇਟ ਬੱਸ ‘ਚ ਕੰਡਕਟਰ ਦਾ ਕੰਮ ਕਰਦੇ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

ਗੁਰਦਾਸਪੁਰ : ਜ਼ਿਲ੍ਹੇ ਬਟਾਲਾ ਅਧੀਨ ਪੈਂਦੇ ਥਾਣਾ ਕੋਟਲੀ ਸੂਰਤ ਮੱਲੀ (The Police Station Kotli Surat Malli) ਦੇ ਪਿੰਡ ਧਾਰੋਵਾਲੀ ਤੋਂ ਉਦੋਵਾਲੀ ਨੂੰ ਜਾਂਦੀ ਸੜਕ ‘ਤੇ ਹੋਏ ਸੜਕ ਹਾਦਸੇ ਵਿਚ ਇਕ 33 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਪਿੰਡ ਗਾਜੀਨੰਗਲ ਵਜੋਂ ਹੋਈ ਹੈ। ਮ੍ਰਿਤਕ ਗੁਰਵਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਦਾ ਮਾਹੌਲ ਸੋਗਮਈ ਹੋ ਗਿਆ।

ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਵਿੰਦਰ ਸਿੰਘ ਦੇ ਵੱਡੇ ਭਰਾ ਜਸਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਵਿੰਦਰ ਸਿੰਘ ਇੱਕ ਪ੍ਰਾਈਵੇਟ ਬੱਸ ਵਿੱਚ ਕੰਡਕਟਰ ਦਾ ਕੰਮ ਕਰਦਾ ਸੀ। ਜਦੋਂ ਉਸ ਨੂੰ ਕਿਸੇ ਰਾਹਗੀਰ ਦਾ ਫੋਨ ਆਇਆ ਤਾਂ ਉਸ ਨੂੰ ਪਤਾ ਲੱਗਾ ਕਿ ਉਦੋਵਾਲੀ ਤੋਂ ਧਾਰੋਵਾਲੀ ਰੋਡ ‘ਤੇ ਕਿਸੇ ਅਣਪਛਾਤੇ ਵਾਹਨ ਨਾਲ ਉਸ ਦਾ ਭਿਆਨਕ ਹਾਦਸਾ ਹੋ ਗਿਆ ਹੈ। ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਗੁਰਵਿੰਦਰ ਸਿੰਘ ਮ੍ਰਿਤਕ ਪਿਆ ਸੀ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਅਤੇ ਪਤਨੀ ਛੱਡ ਗਿਆ ਹੈ।

ਇਸ ਦੌਰਾਨ ਮ੍ਰਿਤਕ ਗੁਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਥਾਣਾ ਕੋਟਲੀ ਸੂਰਤ ਮੱਲੀ ਦੇ ਅਧਿਕਾਰੀਆਂ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments