HomePunjabਵਾਲੀਬਾਲ ਦੇ ਉਭਰਦੇ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਵਾਲੀਬਾਲ ਦੇ ਉਭਰਦੇ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਤਰਨਤਾਰਨ: ਤਰਨਤਾਰਨ ਜ਼ਿਲ੍ਹੇ (Tarn Taran District) ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿੰਡ ਸੰਗਤਪੁਰਾ ਦੇ ਵਾਲੀਬਾਲ (Volleyball) ਦੇ ਇੱਕ ਉਭਰਦੇ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਤੇਜਵੀਰ ਸਿੰਘ (20) ਵਾਸੀ ਪਿੰਡ ਸੰਗਤਪੁਰਾ ਵਜੋਂ ਹੋਈ ਹੈ। ਸੂਤਰਾਂ ਅਨੁਸਾਰ ਮ੍ਰਿਤਕ ਨੌਜਵਾਨ ਤੇਜਵੀਰ ਸਿੰਘ ਪਿੰਡ ਸੰਗਤਪੁਰ ਦੀ ਵਾਲੀਬਾਲ ਟੀਮ ਦਾ ਵੱਡਾ ਨਾਂ ਸੀ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

ਦੱਸਿਆ ਜਾ ਰਿਹਾ ਹੈ ਕਿ ਮੈਦਾਨ ‘ਚ ਖੇਡਣ ਤੋਂ ਬਾਅਦ ਤੇਜਵੀਰ ਸਿੰਘ ਘਰ ਆਇਆ ਅਤੇ ਖਾਣਾ ਖਾਣ ਤੋਂ ਬਾਅਦ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਦਰਦਨਾਕ ਘਟਨਾ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਉੱਥੇ ਹੀ ਇਲਾਕੇ ‘ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments