HomePunjabਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗਿਰੋਹ ਦੇ 1 ਮੈਂਬਰ ਨੂੰ...

ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗਿਰੋਹ ਦੇ 1 ਮੈਂਬਰ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਿਸ (Jalandhar Commissionerate Police)  ਨੇ ਪੰਜਾਬ ‘ਚ ਅਪਰਾਧਾਂ ਖ਼ਿਲਾਫ਼ ਚੱਲ ਰਹੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਅੱਜ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਵਿੱਕੀ ਗੌਂਡਰ ਗੈਂਗ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਇੱਕ ਮੈਂਬਰ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਫੜੇ ਗਏ ਨੌਜਵਾਨਾਂ ਕੋਲੋਂ ਤਿੰਨ ਪਿਸਤੌਲ ਬਰਾਮਦ ਹੋਏ ਹਨ। ਡੀ.ਜੀ.ਪੀ. ਗੌਰਵ ਯਾਦਵ (DGP Gaurav Yadav) ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਇਹ ਗਿਰੋਹ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਅਜਿਹੇ ਕਈ ਹੋਰ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। ਪੁਲਿਸ ਨੇ ਐਫ.ਆਈ.ਆਰ. ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਨੌਜਵਾਨਾਂ ਤੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments