HomeNationalਪੰਜਾਬ ਦੇ CM ਭਗਵੰਤ ਮਾਨ ਦੂਜੀ ਵਾਰ CM ਅਰਵਿੰਦ ਕੇਜਰੀਵਾਲ ਨਾਲ ਕਰਨਗੇ...

ਪੰਜਾਬ ਦੇ CM ਭਗਵੰਤ ਮਾਨ ਦੂਜੀ ਵਾਰ CM ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੂਜੀ ਵਾਰ CM ਅਰਵਿੰਦ ਕੇਜਰੀਵਾਲ (CM Arvind Kejriwal) ਨਾਲ ਮੁਲਾਕਾਤ ਕਰਨਗੇ। 30 ਅਪ੍ਰੈਲ ਨੂੰ ਤਿਹਾੜ ਜੇਲ ’ਚ ਮੁੜ ਦੋਵੇਂ ਮੁੱਖ ਮੰਤਰੀ ਮਿਲਣਗੇ। ਆਮ ਆਦਮੀ ਪਾਰਟੀ ਦੇ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਤਿਹਾੜ ’ਚ ਕੇਜਰੀਵਾਲ ਨਾਲ ਭਗਵੰਤ ਮਾਨ ਦੀ ਇਹ ਦੂਜੀ ਮੁਲਾਕਾਤ ਹੋਵੇਗੀ। ਇਹ ਮੁਲਾਕਾਤ 30 ਅਪ੍ਰੈਲ ਨੂੰ ਬਾਅਦ ਦੁਪਹਿਰ ਨੂੰ ਹੋਵੇਗੀ।

ਬਰਨਾਲਾ ਰੈਲੀ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਹੁਣੇ ਹੀ ਡੀ.ਜੀ.ਪੀ ਪੰਜਾਬ ਦਾ ਫ਼ੋਨ ਆਇਆ ਹੈ ਕਿ ਉਨ੍ਹਾਂ ਨੂੰ 30 ਅਪ੍ਰੈਲ ਨੂੰ ਦੁਪਹਿਰ 12.30 ਵਜੇ ਦੇ ਕਰੀਬ ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ। ਸੀ.ਐਮ. ਮਾਨ ਨੇ ਕਿਹਾ ਕਿ ਪਿਛਲੀ ਵਾਰ ਜਦੋਂ ਮੈਂ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨੂੰ ਮਿਲਣ ਗਿਆ ਸੀ ਤਾਂ ਉਨ੍ਹਾਂ ਮੈਨੂੰ ਪੁੱਛਿਆ ਸੀ ਕਿ ਸੰਗਰੂਰ ਦਾ ਕੀ ਹਾਲ ਹੈ, ਹੁਣ ਮੈਂ ਜਾ ਕੇ ਦੱਸਾਂਗਾ ਕਿ ਸੰਗਰੂਰ ਦਾ ਕੀ ਹਾਲ ਹੈ। ਜਦੋਂ ਵੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਰੈਲੀ ਕਰਨੀ ਹੁੰਦੀ ਸੀ ਤਾਂ ਉਹ ਸੰਗਰੂਰ ਵਿੱਚ ਪ੍ਰੋਗਰਾਮ ਕਰਨ ਦੀ ਗੱਲ ਕਰਦੇ ਸਨ।

ਇਸ ਮੌਕੇ ਭਗਵੰਤ ਮਾਨ ਨੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੇਕਰ ਲੋਕ ਸਭਾ ਚੋਣਾਂ ‘ਚ ਪੰਜਾਬ 13-0 ਨਾਲ ਜਿੱਤਦਾ ਹੈ ਤਾਂ ਪੰਜਾਬ ਨੰਬਰ ਵਨ ਸੂਬਾ ਬਣ ਜਾਵੇਗਾ। ਆਮ ਆਦਮੀ ਪਾਰਟੀ ਤੋਂ ਬਿਨਾਂ ਕੇਂਦਰ ਸਰਕਾਰ ਨਹੀਂ ਬਣੇਗੀ। ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ‘ਚ ਲਿਆਂਦਾ ਗਿਆ ਹੈ, ਪਰ ਉਨ੍ਹਾਂ ਦੀ ਸੋਚ ਨੂੰ ਨਹੀਂ ਲਿਆਂਦਾ ਜਾ ਸਕਦਾ।

ਦੱਸ ਦੇਈਏ ਕਿ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ  ਦੇ ਮਾਮਲੇ ’ਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।ਹੁਣ ਦੇਖਣਾ ਹੋਵੇਗਾ ਕਿ ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਵਿਚਾਲੇ ਕੀ ਗੱਲਬਾਤ ਹੁੰਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments