HomePunjabਵਿਦੇਸ਼ ’ਚ ਸਿੱਖ ਨੌਜਵਾਨ ਦੀ ਮੌਤ, ਸੜਕੇ ਹਾਦਸੇ ’ਚ ਚਲੀ ਗਈ...

ਵਿਦੇਸ਼ ’ਚ ਸਿੱਖ ਨੌਜਵਾਨ ਦੀ ਮੌਤ, ਸੜਕੇ ਹਾਦਸੇ ’ਚ ਚਲੀ ਗਈ ਜਾਨ

ਅਜਨਾਲਾ : ਅੰਮ੍ਰਿਤਸਰ ਦੀ ਸਰਹੱਦ ਨਾਲ ਲੱਗਦੀ ਅਜਨਾਲਾ (Ajnala) ਤਹਿਸੀਲ ਦੇ ਪਿੰਡ ਅਬ੍ਰਾਹਮਪੁਰ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਸੀਂ ਆਪਣੇ ਲੜਕੇ ਨੂੰ ਜ਼ਮੀਨ ਦੀ ਹੱਦਬੰਦੀ ਕਰਕੇ ਬਾਹਰ ਭੇਜਿਆ ਸੀ ਤਾਂ ਜੋ ਉਹ ਆਪਣੇ ਪੈਰਾਂ ‘ਤੇ ਖੜ੍ਹਾ ਹੋ ਸਕੇ । ਉਸ ਨੇ ਇਹ ਵੀ ਦੱਸਿਆ ਕਿ ਉਸ ਨੇ ਆਪਣਾ ਡਰਾਈਵਿੰਗ ਲਾਇਸੈਂਸ ਅਤੇ ਵਰਕ ਪਰਮਿਟ ਕੁਝ ਸਮਾਂ ਪਹਿਲਾਂ ਪ੍ਰਾਪਤ ਕੀਤਾ ਸੀ। ਜਿਸ ਕਾਰਨ ਉਹ ਹਰ ਰੋਜ਼ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦਾ ਸੀ ਅਤੇ ਫਿਰ ਕੰਮ ‘ਤੇ ਚਲਾ ਜਾਂਦਾ ਸੀ। ਹਰ ਰੋਜ਼ ਦੀ ਤਰ੍ਹਾਂ ਉਹ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਤਾਂ ਰਸਤੇ ਵਿੱਚ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਉਸ ਦੀ ਆਹਮੋ-ਸਾਹਮਣੀ ਟੱਕਰ ਹੋ ਗਈ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਆਓ ਸੁਣਦੇ ਹਾਂ ਪਰਿਵਾਰ ਦਾ ਪੂਰਾ ਬਿਆਨ :-

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments