ਚੰਡੀਗੜ੍ਹ : ਪੰਜਾਬ ‘ਚ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਆਈ ਹੈ। ਮੌਸਮ ਵਿਭਾਗ ਨੇ 30 ਅਪ੍ਰੈਲ ਤੱਕ ਦੇਸ਼ ਦੇ ਪੂਰਬੀ ਅਤੇ ਦੱਖਣੀ ਪ੍ਰਾਇਦੀਪੀ ਖੇਤਰਾਂ ਵਿੱਚ ਗਰਮੀ ਦੀ ਭਵਿੱਖਬਾਣੀ ਕੀਤੀ ਹੈ। IMD ਦੇ ਅਨੁਸਾਰ ਅਗਲੇ ਚਾਰ ਦਿਨਾਂ ਦੌਰਾਨ ਬਿਹਾਰ, ਝਾਰਖੰਡ, ਤੇਲੰਗਾਨਾ, ਰਾਇਲਸੀਮਾ, ਅੰਦਰੂਨੀ ਕਰਨਾਟਕ, ਤਾਮਿਲਨਾਡੂ, ਪੂਰਬੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ। 28 ਤੋਂ 29 ਅਪ੍ਰੈਲ ਦੇ ਦੌਰਾਨ ਕੋਂਕਣ, ਗੋਆ ਅਤੇ 28-30 ਅਪ੍ਰੈਲ 2024 ਦੇ ਦੌਰਾਨ ਪੱਛਮੀ ਉੱਤਰ ਪ੍ਰਦੇਸ਼, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਾਮ ਵਿੱਚ ਵੀ ਅਜਿਹਾ ਮੌਸਮ ਹੋਣ ਦੀ ਸੰਭਾਵਨਾ ਹੈ। ਆਓ ਜਾਣਦੇ ਹਾਂ ਪੂਰੇ ਮੌਸਮ ਦਾ ਹਾਲ:-