HomePunjabਜਲੰਧਰ ਕਮਿਸ਼ਨਰੇਟ ਪੁਲਿਸ ਨੇ 48 ਕਿਲੋ ਹੈਰੋਇਨ ਸਮੇਤ 3 ਕਾਰਕੁਨਾਂ ਨੂੰ ਕੀਤਾ...

ਜਲੰਧਰ ਕਮਿਸ਼ਨਰੇਟ ਪੁਲਿਸ ਨੇ 48 ਕਿਲੋ ਹੈਰੋਇਨ ਸਮੇਤ 3 ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ: ਪੰਜਾਬ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ (Jalandhar Commissionerate Police) ਨੇ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ (International Drug Syndicate) ਦਾ ਪਰਦਾਫਾਸ਼ ਕਰਦੇ ਹੋਏ 48 ਕਿਲੋ ਹੈਰੋਇਨ ਬਰਾਮਦ ਕੀਤੀ ਅਤੇ 3 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ 2024 ਦੀ ਸਭ ਤੋਂ ਵੱਡੀ ਹੈਰੋਇਨ ਬਰਾਮਦਗੀ ਹੈ। ਇਹ ਸਿੰਡੀਕੇਟ ਗਰੋਹ ਸਰਹੱਦ ਪਾਰ ਅਤੇ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ ਅਤੇ 5 ਦੇਸ਼ਾਂ ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਵਿੱਚ ਫੈਲਿਆ ਹੋਇਆ ਸੀ। ਇਸ ਦੇ ਨਾਲ ਹੀ ਇਸ ਦਾ ਦੋ ਰਾਜਾਂ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਘਰੇਲੂ ਨੈੱਟਵਰਕ ਵੀ ਸੀ।

ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 21 ਲੱਖ ਰੁਪਏ ਦੀ ਨਜਾਇਜ਼ ਰਾਸ਼ੀ ਬਰਾਮਦ ਕੀਤੀ ਹੈ ਅਤੇ ਇਸ ਦੇ ਨਾਲ ਕੈਸ਼ ਕਾਊਂਟਿੰਗ ਮਸ਼ੀਨ ਅਤੇ ਤਿੰਨ ਮਹਿੰਗੇ ਵਾਹਨ ਵੀ ਜ਼ਬਤ ਕੀਤੇ ਹਨ। ਪੁਲਿਸ ਨੇ ਐਨ.ਡੀ.ਪੀ.ਐਸ ਐਕਟ ਤਹਿਤ ਐਫ.ਆਈ.ਆਰ ਦਰਜ ਕੀਤਾ ਹੈ। ਨਸ਼ੇ ਦੇ ਨੈੱਟਵਰਕ ਨੂੰ ਤੋੜਨ ਲਈ ਅਗਲੇਰੀ ਜਾਂਚ ਜਾਰੀ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਪੁਲਿਸ ਪੁੱਛਗਿੱਛ ਜਾਰੀ ਹੈ ਅਤੇ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments