HomePunjabਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੋਜ਼ਵਾਨ ਦੀ ਹੋਈ ਮੌਤ

ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਉਣ ਨਾਲ ਨੋਜ਼ਵਾਨ ਦੀ ਹੋਈ ਮੌਤ

ਅੰਮ੍ਰਿਤਸਰ : ਅੰਮ੍ਰਿਤਸਰ (Amritsar) ਦੇ ਰਾਮਤੀਰਥ ਰੋਡ ‘ਤੇ ਇੱਕ ਦੁਕਾਨ ‘ਤੇ ਕੰਮ ਕਰਦੇ ਨੌਜਵਾਨ ਦੀ 11 ਹਜ਼ਾਰ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਵਿੱਚ ਆਉਣ ਨਾਲ ਮੌਤ ਹੋ ਗਈ। ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਗਵਾਲ ਮੰਡੀ ਰਾਮ ਤੀਰਥ ਰੋਡ ‘ਤੇ ਇੱਕ ਪੇਟਿਆਂ ਵਾਲੀ ਦੁਕਾਨ ‘ਤੇ ਕੰਮ ਕਰਦਾ ਸੀ।

ਪਰਿਵਾਰ ਨੇ ਦੱਸਿਆ ਕਿ ਮਾਲਕ ਨੇ ਉਨ੍ਹਾਂ ਦੇ ਪੁੱਤਰ ਬਿਰਜੂ ਗਿੱਲ ਨੂੰ ਦੁਕਾਨ ਦੀ ਛੱਤ ‘ਤੇ ਬੋਰਡ ਲਗਾਉਣ ਲਈ ਕਿਹਾ ਸੀ। ਜਦੋਂ ਉਹ ਛੱਤ ‘ਤੇ ਬੋਰਡ ਲਗਾਉਣ ਜਾ ਰਿਹਾ ਸੀ ਤਾਂ ਬੋਰਡ ਛੱਤ ਦੇ ਉਪਰੋਂ ਲੰਘਦੀਆਂ ਹਾਈ ਵੋਲਟੇਜ ਤਾਰਾਂ ਨੂੰ ਛੂਹ ਗਿਆ ਅਤੇ ਬੋਰਡ ‘ਚ ਕਰੰਟ ਆ ਗਿਆ, ਜਿਸ ਕਾਰਨ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ। ਇਸ ਦੌਰਾਨ ਬਿਰਜੂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਦੀ ਉਮਰ ਕਰੀਬ 22 ਸਾਲ ਹੈ ਅਤੇ ਉਸ ਦੇ ਵਿਆਹ ਨੂੰ ਡੇਢ ਸਾਲ ਹੋ ਗਿਆ ਹੈ ਅਤੇ ਉਸ ਦਾ ਛੇ ਮਹੀਨੇ ਦਾ ਬੱਚਾ ਵੀ ਹੈ। ਉਨ੍ਹਾਂ ਦੱਸਿਆ ਕਿ ਮਾਲਕ ਉਸ ਦੇ ਲੜਕੇ ਨੂੰ ਛੱਡ ਕੇ ਉਥੋਂ ਭੱਜ ਗਿਆ ਸੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments