HomePunjabਭਲਕੇ ਐਲਾਨੇ ਜਾਣਗੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਜਮਾਤ...

ਭਲਕੇ ਐਲਾਨੇ ਜਾਣਗੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਤੇ 12ਵੀਂ ਜਮਾਤ ਦੇ ਨਤੀਜੇ

ਲੁਧਿਆਣਾ : ਨਤੀਜੇ ਦੀ ਉਡੀਕ ਕਰ ਰਹੇ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੇ ਵਿਦਿਆਰਥੀਆਂ ਦੀ ਉਡੀਕ ਜਲਦੀ ਖਤਮ ਹੋਣ ਜਾ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਭਲਕੇ ਐਲਾਨੇ ਜਾਣਗੇ। ਜਾਣਕਾਰੀ ਮਿਲੀ ਹੈ ਕਿ ਕੱਲ੍ਹ ਯਾਨੀ ਕਿ 30 ਅਪ੍ਰੈਲ ਨੂੰ ਸ਼ਾਮ 4 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਅਤੇ 8ਵੀਂ ਜਮਾਤ ਦੇ ਨਤੀਜੇ ਐਲਾਨੇ ਜਾਣਗੇ। ਇਸ ਸਬੰਧੀ ਜਾਣਕਾਰੀ ਪੀ.ਐਸ.ਈ.ਬੀ. ਉਪ ਸਕੱਤਰ ਮਨਮੀਤ ਸਿੰਘ ਭੱਠਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਭਲਕੇ ਮੈਰਿਟ ਸੂਚੀ ਜਾਰੀ ਕੀਤੀ ਜਾਵੇਗੀ। 1 ਮਈ ਨੂੰ ਬੋਰਡ ਅਧਿਕਾਰਤ ਵੈੱਬਸਾਈਟ ‘ਤੇ ਨਤੀਜਾ ਜਾਰੀ ਕਰੇਗਾ।

ਅਜਿਹੇ ‘ਚ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਇਸ ਦੇ ਨਾਲ ਹੀ ਵਿਦਿਆਰਥੀ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਤੋਂ ਪੂਰੀ ਮਾਰਕਸ਼ੀਟ ਆਨਲਾਈਨ ਪ੍ਰਾਪਤ ਕਰ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments