Home Punjab JEE-Main ਦੀ ਪ੍ਰੀਖਿਆ ਦੇ ਨਤੀਜੇ ਤੋਂ ਬਾਅਦ CM ਮਾਨ ਨੇ ਦਿੱਤੀ ਆਪਣੀ...

JEE-Main ਦੀ ਪ੍ਰੀਖਿਆ ਦੇ ਨਤੀਜੇ ਤੋਂ ਬਾਅਦ CM ਮਾਨ ਨੇ ਦਿੱਤੀ ਆਪਣੀ ਪਹਿਲੀ ਪ੍ਰਤੀਕਿਰਿਆ

0

ਪੰਜਾਬ : ਪੰਜਾਬ ਦੀ ਸਿੱਖਿਆ ਕ੍ਰਾਂਤੀ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਸੂਬੇ ਦੇ ਸਰਕਾਰੀ ਸਕੂਲਾਂ (The Government Schools) ਦੇ ਕੁੱਲ 158 ਬੱਚਿਆਂ ਨੇ JEE-Mains ਦੀ ਪ੍ਰੀਖਿਆ (The JEE-Mains Examination) ਪਾਸ ਕੀਤੀ ਹੈ। ਸਰਕਾਰੀ ਅੰਕੜਿਆਂ ਅਨੁਸਾਰ ਇਨ੍ਹਾਂ ਵਿੱਚੋਂ ਸਭ ਤੋਂ ਵੱਧ ਬੱਚੇ ਮੁਹਾਲੀ ਦੇ ਸਕੂਲਾਂ ਦੇ ਹਨ, ਇੱਥੋਂ ਕੁੱਲ 23 ਬੱਚਿਆਂ ਨੇ ਜੇ.ਈ.ਈ .ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ। ਦੂਜੇ ਸਥਾਨ ‘ਤੇ ਜਲੰਧਰ ਦੇ 22 ਅਤੇ ਤੀਜੇ ਸਥਾਨ ‘ਤੇ ਫ਼ਿਰੋਜ਼ਪੁਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ 20-20 ਬੱਚਿਆਂ ਨੇ ਜੇ.ਈ.ਈ. ਮੇਨ ਦੀ ਪ੍ਰੀਖਿਆ ਪਾਸ ਕੀਤੀ ਹੈ।

ਇਸ ਹੈਰਾਨੀਜਨਕ ਪ੍ਰਾਪਤੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸਮੂਹ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ, ਮਾਪਿਆਂ ਅਤੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਲਈ ਯਤਨਸ਼ੀਲ ਹੈ ਅਤੇ ਅਸੀਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਤਸਵੀਰ ਅਤੇ ਤਕਦੀਰ ਦੋਵੇਂ ਹੀ ਬਦਲ ਰਹੇ ਹਾਂ।

ਸੀ.ਐਮ ਮਾਨ ਨੇ ਆਪਣੇ ਟਵੀਟ ਵਿੱਚ ਲਿਖਿਆ, ‘ਸਿੱਖਿਆ ਕ੍ਰਾਂਤੀ ਨੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ… ਇਹ ਬਹੁਤ ਖੁਸ਼ੀ ਦੀ ਗੱਲ ਹੈ… ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ ਜੇ.ਈ.ਈ.-ਮੇਨਜ਼ ਦੀ ਪ੍ਰੀਖਿਆ ਪਾਸ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। …ਸਾਰੇ ਅਧਿਆਪਕਾਂ, ਅਧਿਕਾਰੀਆਂ, ਮਾਪਿਆਂ ਅਤੇ ਬੱਚਿਆਂ ਨੂੰ ਬਹੁਤ-ਬਹੁਤ ਵਧਾਈਆਂ… ਸਾਡੀ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ… ਪੰਜਾਬ ਦੇ ਸਰਕਾਰੀ ਸਕੂਲਾਂ ਦੀ ਤਸਵੀਰ ਅਤੇ ਤਕਦੀਰ ਦੋਵੇਂ ਹੀ ਬਦਲ ਰਹੇ ਹਨ। ..’

NO COMMENTS

LEAVE A REPLY

Please enter your comment!
Please enter your name here

Exit mobile version