HomeNationalਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਭਾਜਪਾ ਉਮੀਦਵਾਰ ਨੂੰ ਦਿੱਤੀ ਐਕਸ ਸ਼੍ਰੇਣੀ ਦੀ...

ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਭਾਜਪਾ ਉਮੀਦਵਾਰ ਨੂੰ ਦਿੱਤੀ ਐਕਸ ਸ਼੍ਰੇਣੀ ਦੀ ਸੁਰੱਖਿਆ

ਪੱਛਮੀ ਬੰਗਾਲ: ਪੱਛਮੀ ਬੰਗਾਲ ਦੀ ਬਸੀਰਹਾਟ ਲੋਕ ਸਭਾ ਸੀਟ (Lok Sabha Seat) ਤੋਂ ਭਾਜਪਾ ਉਮੀਦਵਾਰ ਅਤੇ ਸੰਦੇਸ਼ਖਾਲੀ ਪੀੜਤ ਰੇਖਾ ਪਾਤਰਾ ਨੂੰ ਕੇਂਦਰੀ ਗ੍ਰਹਿ ਮੰਤਰਾਲੇ (The Union Home Ministry) ਨੇ ਐਕਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਰੇਖਾ ਦੇ ਨਾਲ ਹੀ ਮੰਤਰਾਲੇ ਨੇ ਪਾਰਟੀ ਦੇ 5 ਹੋਰ ਨੇਤਾਵਾਂ ਨੂੰ ਵੀ ਸੁਰੱਖਿਆ ਦਿੱਤੀ ਹੈ। ਅਪਣੇ ‘ਤੇ ਖਤਰੇ ਦੀ ਆਸ਼ੰਕਾ ਨੂੰ ਦੇਖਦੇ ਹੋਏ ਭਾਜਪਾ ਉਮੀਦਵਾਰਾਂ ਨੇ ਇਸ ਦੀ ਸੂਚਨਾ ਆਈ.ਬੀ. ਨੂੰ ਦਿੱਤੀ ਸੀ।

ਦੱਸ ਦਈਏ ਕਿ ਬਸੀਰਹਾਟ ‘ਚ 1 ਜੂਨ ਨੂੰ ਵੋਟਿੰਗ ਹੋਵੇਗੀ। ਇਸ ‘ਚ ਭਾਜਪਾ ਨੇ ਰੇਖਾ ਪਾਤਰਾ ਨੂੰ ਤ੍ਰਿਣਮੂਲ ਕਾਂਗਰਸ ਦੇ ਹਾਜੀ ਨੂਰੁਲ ਇਸਲਾਮ ਦੇ ਖ਼ਿਲਾਫ਼ ਖੜ੍ਹਾ ਕੀਤਾ ਹੈ। ਮੌਜੂਦਾ ਸੰਸਦ ਮੈਂਬਰ ਅਤੇ ਬੰਗਾਲੀ ਅਦਾਕਾਰਾ ਨੁਸਰਤ ਜਹਾਂ ਨੂੰ ਹਟਾਉਣ ਤੋਂ ਬਾਅਦ ਟੀ.ਐਮ.ਸੀ. ਨੇ ਹਾਜੀ ਨੂਰੁਲ ਇਸਲਾਮ ਨੂੰ ਟਿਕਟ ਦਿੱਤੀ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments