HomeNationalਸ਼ਾਹਦਰਾ ਦੇ ਇਸ ਹਸਪਤਾਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸ਼ਾਹਦਰਾ ਦੇ ਇਸ ਹਸਪਤਾਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸ਼ਾਹਦਰਾ : ਸ਼ਾਹਦਰਾ ਦੇ ਚਾਚਾ ਨਹਿਰੂ ਹਸਪਤਾਲ (Chacha Nehru Hospital) ਨੂੰ ਅੱਜ ਯਾਨੀ ਮੰਗਲਵਾਰ ਸਵੇਰੇ ਬੰਬ ਹੋਣ ਦੀ ਧਮਕੀ ਵਾਲੀ ਈਮੇਲ ਮਿਲੀ। ਪੁਲਿਸ ਨੇ ਦੱਸਿਆ ਕਿ ‘ਬੰਬ ਖੋਜਣ ਵਾਲੀ ਟੀਮ’, ਬੰਬ ਨਿਰੋਧਕ ਦਸਤਾ, ਦਿੱਲੀ ਫਾਇਰ ਸਰਵਿਸ ਦੀ ਟੀਮ ਅਤੇ ਸਥਾਨਕ ਪੁਲਿਸ ਤੁਰੰਤ ਬੱਚਿਆਂ ਦੇ ਇਸ ਹਸਪਤਾਲ ਪਹੁੰਚੀ। ਹਸਪਤਾਲ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਹਸਪਤਾਲ ਦੇ ਸਟਾਫ਼ ਮੈਂਬਰ ਨੂੰ ਸਵੇਰੇ 10 ਵਜੇ ਦੇ ਕਰੀਬ ਬੰਬ ਹੋਣ ਦੀ ਧਮਕੀ ਵਾਲੀ ਈਮੇਲ ਮਿਲੀ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਸ ਨੇ ਦੱਸਿਆ ਕਿ ਹਸਪਤਾਲ ਨੂੰ ਖਾਲੀ ਕਰਵਾ ਕੇ ਤਲਾਸ਼ੀ ਲਈ ਗਈ। ਹਾਲਾਂਕਿ ਅਜੇ ਤੱਕ ਕੁਝ ਵੀ ਬਰਾਮਦ ਨਹੀਂ ਹੋਇਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments