HomeNationalਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਤੱਕ ਕੀਤੀ ਪਹੁੰਚ

ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਤੱਕ ਕੀਤੀ ਪਹੁੰਚ

ਨਵੀਂ ਦਿੱਲੀ: ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ (Aam Aadmi Party Leader Manish Sisodia) ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿਚ ਕੇਂਦਰੀ ਜਾਂਚ ਬਿਊਰੋ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਜ਼ਮਾਨਤ ਲਈ ਅੱਜ ਦਿੱਲੀ ਹਾਈ ਕੋਰਟ (The Delhi High Court) ਤੱਕ ਪਹੁੰਚ ਕੀਤੀ। ਤੁਰੰਤ ਸੁਣਵਾਈ ਲਈ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਮਨਮੀਤ ਪੀ.ਐਸ ਅਰੋੜਾ ਦੇ ਬੈਂਚ ਅੱਗੇ ਇਸ ਪਟੀਸ਼ਨ ਦਾ ਜ਼ਿਕਰ ਕੀਤਾ ਗਿਆ ਹੈ। ਅਦਾਲਤ ਨੇ ਭਲਕੇ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ।

ਬੈਂਚ ਨੇ ਕਿਹਾ, ‘ਜੱਜ ਨੂੰ ਫਾਈਲ ਦੇਖਣ ਦਿਓ, ਇਨ੍ਹਾਂ ਨੂੰ ਕੱਲ੍ਹ ਆਉਣ ਦਿਓ।’ ਸਿਸੋਦੀਆ ਦੀ ਨੁਮਾਇੰਦਗੀ ਕਰ ਰਹੇ ਵਕੀਲ ਰਜਤ ਭਾਰਦਵਾਜ ਅਤੇ ਮੁਹੰਮਦ ਇਰਸ਼ਾਦ ਨੇ ਕਿਹਾ ਕਿ ਪਟੀਸ਼ਨਰ ਇੱਕ ਵਿਧਾਇਕ ਹੈ। ਉਨ੍ਹਾਂ ਅਦਾਲਤ ਨੂੰ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਦੋਵਾਂ ਪਟੀਸ਼ਨਾਂ ਨੂੰ ਤੁਰੰਤ ਸੁਣਵਾਈ ਲਈ ਸੂਚੀਬੱਧ ਕਰਨ ਦੀ ਅਪੀਲ ਕੀਤੀ । ਸਿਸੋਦੀਆ ਨੇ ਹੇਠਲੀ ਅਦਾਲਤ ਦੇ 30 ਅਪ੍ਰੈਲ ਦੇ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਦਾ ਰੁਖ ਕੀਤਾ ਹੈ।

ਹੇਠਲੀ ਅਦਾਲਤ ‘ਚ ਦੋ ਮਾਮਲਿਆਂ ‘ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਹੇਠਲੀ ਅਦਾਲਤ ਨੇ 2021-22 ਨੂੰ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੁਆਰਾ ਦਰਜ ਕੀਤੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments