HomePunjabਭਾਜਪਾ ਦੇ ਪ੍ਰੋਗਰਾਮ 'ਚ ਪਹੁੰਚੀ ਸੁਨੀਤਾ ਰਿੰਕੂ ਨੇ "ਆਪ" ਪਾਰਟੀ ਬਾਰੇ ਕਹਿ...

ਭਾਜਪਾ ਦੇ ਪ੍ਰੋਗਰਾਮ ‘ਚ ਪਹੁੰਚੀ ਸੁਨੀਤਾ ਰਿੰਕੂ ਨੇ “ਆਪ” ਪਾਰਟੀ ਬਾਰੇ ਕਹਿ ਦਿੱਤੀ ਇਹ ਗੱਲ

ਜਲੰਧਰ: ਜਲੰਧਰ ਲੋਕ ਸਭਾ ਸੀਟ (Jalandhar Lok Sabha Seat) ਤੋਂ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ (BJP Candidate Sushil Rinku) ਦੀ ਪਤਨੀ ਸੁਨੀਤਾ ਰਿੰਕੂ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਜੰਗਲ ਦੀ ਅੱਗ ਵਾਂਗ ਵਾਇਰਲ ਹੋ ਰਹੀ ਹੈ।

ਦਰਅਸਲ, ਸੁਨੀਤਾ ਰਿੰਕੂ ਭਾਜਪਾ ਦੇ ਇੱਕ ਪ੍ਰੋਗਰਾਮ ਵਿੱਚ ਪਹੁੰਚੀ ਸੀ, ਜਿੱਥੇ ਜਨਤਾ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਆਮ ਆਦਮੀ ਨੂੰ ਵੋਟ ਪਾਉਣ ਲਈ ਕਿਹਾ। ਉਥੇ ਮੌਜੂਦ ਕਿਸੇ ਵਿਅਕਤੀ ਨੇ ਸੁਨੀਤਾ ਰਿੰਕੂ ਨੂੰ ਕੁਝ ਕਿਹਾ, ਜਿਸ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਨੂੰ ਭਾਜਪਾ ਨੂੰ ਇਕ-ਇਕ ਵੋਟ ਦੇਣ ਦੀ ਅਪੀਲ ਕੀਤੀ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕਾਂ ਵੱਲੋਂ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ।

ਦੱਸ ਦੇਈਏ ਕਿ ਸੁਨੀਤਾ ਰਿੰਕੂ ਅਤੇ ਉਨ੍ਹਾਂ ਦੇ ਪਤੀ ਸੁਸ਼ੀਲ ਰਿੰਕੂ, ਜੋ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸਨ, ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਪਾਰਟੀ ਨੇ ਰਿੰਕੂ ਨੂੰ ਜਲੰਧਰ ਸੀਟ ਤੋਂ ਉਮੀਦਵਾਰ ਬਣਾਇਆ ਹੈ। ਪੰਜਾਬ ਦੀਆਂ 13 ਸੀਟਾਂ ‘ਤੇ 7ਵੇਂ ਪੜਾਅ ‘ਚ 1 ਜੂਨ ਨੂੰ ਵੋਟਿੰਗ ਹੋਵੇਗੀ। ਇਸ ਸਬੰਧੀ ਹਰ ਪਾਰਟੀ ਆਪਣੀ ਪੂਰੀ ਤਾਕਤ ਲਗਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments