HomePunjabਦਰਦਨਾਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਹੋਈ ਮੌਤ

ਦਰਦਨਾਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਹੋਈ ਮੌਤ

ਚੌਂਕ ਮਹਿਤਾ : ਮਹਿਤਾ ਤੋਂ ਸ੍ਰੀ ਹਰਗੀਬਿੰਦਪੁਰ ਸਾਹਿਬ (Mehta to Sri Hargibindpur Sahib) ਨੂੰ ਜਾਂਦੀ ਮੁੱਖ ਸੜਕ ‘ਤੇ ਖੈਬਰਰਾਜਪੂਤਾਂ-ਸੈਦੂਕੇ ਮੋੜ ਨੇੜੇ ਅੱਜ ਬਾਅਦ ਦੁਪਹਿਰ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕ ਪਿੰਡ ਕੋਟਲਾ, ਸੂਬਾ ਸਿੰਘ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਸੀ, ਜੋ ਮੋਟਰਸਾਈਕਲ ’ਤੇ ਸ਼ਹਿਰ ਮਹਿਤਾ ਜਾ ਰਿਹਾ ਸੀ। ਇਸ ਮੋਟਰਸਾਈਕਲ ਨੂੰ ਅਮਰਜੋਤ ਸਿੰਘ ਉਮਰ ਕਰੀਬ 34 ਸਾਲ ਚਲਾ ਰਿਹਾ ਸੀ। ਉਸ ਦੀ ਮਾਤਾ ਬਲਬੀਰ ਕੌਰ ਉਮਰ ਕਰੀਬ 70 ਸਾਲ ਅਤੇ ਉਸ ਦਾ ਤਿੰਨ ਸਾਲਾ ਬੱਚਾ ਅਰਮਾਨਦੀਪ ਸਿੰਘ ਪਿੱਛੇ ਬੈਠੇ ਸਨ। ਰਸਤੇ ਵਿੱਚ ਸੜਕ ਕਿਨਾਰੇ ਇੱਕ ਜ਼ਿਮੀਂਦਾਰ ਵੱਲੋਂ ਆਪਣੇ ਕਣਕ ਦੇ ਖੇਤ ਨੂੰ ਅੱਗ ਲਾਉਣ ਕਾਰਨ ਵੱਡਾ ਧੂੰਆਂ ਫੈਲ ਗਿਆ ਸੀ।

ਇਸ ਦੌਰਾਨ ਅਚਾਨਕ ਉਸ ਦਾ ਮੋਟਰਸਾਈਕਲ ਕਿਸੇ ਹੋਰ ਵਾਹਨ ਨਾਲ ਟਕਰਾ ਗਿਆ। ਇਸ ਹਾਦਸੇ ‘ਚ ਇਸ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਥਾਣਾ ਮਹਿਤਾ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੱਥੇ ਮੌਜੂਦ ਲੋਕਾਂ ਨੇ ਮੰਗ ਕੀਤੀ ਹੈ ਕਿ ਕਣਕ ਦੇ ਖੇਤ ਨੂੰ ਅੱਗ ਲਾਉਣ ਵਾਲੇ ਕਿਸਾਨ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸੀ.ਸੀ.ਟੀ.ਵੀ ਵਿੱਚ ਟੱਕਰ  ਮਾਰਨ ਵਾਲੇ ਦੂਜੇ ਵਾਹਨ ਦੀ ਪਛਾਣ ਕਰਕੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments