HomeHaryana Newsਡਾ: ਕੁਲਦੀਪ ਗੌਰੀ ਵੱਲੋਂ ਸਿਵਲ ਹਸਪਤਾਲ ਦਾ ਕੀਤਾ ਗਿਆ ਅਚਨਚੇਤ ਨਿਰੀਖਣ

ਡਾ: ਕੁਲਦੀਪ ਗੌਰੀ ਵੱਲੋਂ ਸਿਵਲ ਹਸਪਤਾਲ ਦਾ ਕੀਤਾ ਗਿਆ ਅਚਨਚੇਤ ਨਿਰੀਖਣ

ਟੋਹਾਣਾ : ਟੋਹਾਣਾ ਵਿਖੇ ਸਿਵਲ ਹਸਪਤਾਲ (The Civil Hospital) ‘ਚ ਡਾਇਰੈਕਟਰ ਸਿਹਤ ਡਾ: ਕੁਲਦੀਪ ਗੌਰੀ (Director Health Dr. Kuldeep Gauri) ਵੱਲੋਂ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਹਸਪਤਾਲ ਦੇ ਚਾਰ ਡਾਕਟਰਾਂ ਸਮੇਤ ਕੁੱਲ 18 ਵਿਅਕਤੀ ਗੈਰਹਾਜ਼ਰ ਪਾਏ ਗਏ, ਜਿਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਕੁਲਦੀਪ ਗੌਰੀ ਨੇ ਦੱਸਿਆ ਕਿ ਅੱਜ ਸਿਵਲ ਹਸਪਤਾਲ ‘ਚ 18 ਵਿਅਕਤੀ ਗੈਰ-ਹਾਜ਼ਰ ਪਾਏ ਗਏ, ਜਿਨ੍ਹਾਂ ‘ਚ ਚਾਰ ਡਾਕਟਰ ਵੀ ਸ਼ਾਮਲ ਹਨ। ਸਾਰਿਆਂ ਦੀ ਗੈਰਹਾਜ਼ਰੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਨੇ ਟੋਹਾਣਾ ਦੇ ਸਿਵਲ ਹਸਪਤਾਲ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਸਫ਼ਾਈ ਵਿਵਸਥਾ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਟੋਹਾਣਾ ਅੰਦਰ ਬਣ ਰਹੇ ਨਵੇਂ 100 ਬਿਸਤਰਿਆਂ ਵਾਲੇ ਹਸਪਤਾਲ ਦਾ ਵੀ ਨਿਰੀਖਣ ਕੀਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments