HomeNationalNADA ਨੇ ਸਟਾਰ ਪਹਿਲਵਾਨ ਬਜਰੰਗ ਪੂਨੀਆ ਨੂੰ ਕੀਤਾ ਮੁਅੱਤਲ

NADA ਨੇ ਸਟਾਰ ਪਹਿਲਵਾਨ ਬਜਰੰਗ ਪੂਨੀਆ ਨੂੰ ਕੀਤਾ ਮੁਅੱਤਲ

ਨਵੀਂ ਦਿੱਲੀ : ਨੈਸ਼ਨਲ ਐਂਟੀ ਡੋਪਿੰਗ ਏਜੰਸੀ (NADA) ਨੇ ਸਟਾਰ ਪਹਿਲਵਾਨ ਅਤੇ ਓਲੰਪਿਕ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਜਰੰਗ ਪੂਨੀਆ ਨੇ 10 ਮਾਰਚ ਨੂੰ ਸੋਨੀਪਤ ਵਿੱਚ ਹੋਏ ਟਰਾਇਲ ਦੌਰਾਨ ਡੋਪ ਦਾ ਸੈਂਪਲ ਨਹੀਂ ਦਿੱਤਾ ਸੀ, ਜਿਸ ਕਾਰਨ ਉਸ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇੱਕ ਸੂਤਰ ਨੇ ਦੱਸਿਆ ਕਿ ਬਜਰੰਗ ਨੇ ਸੋਨੀਪਤ ਵਿੱਚ ਹੋਏ ਟਰਾਇਲ ਦੌਰਾਨ ਆਪਣੇ ਪਿਸ਼ਾਬ ਦਾ ਨਮੂਨਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਜਦੋਂ ਤੱਕ ਪੂਨੀਆ ਦੀ ਮੁਅੱਤਲੀ ਨਹੀਂ ਹਟ ਜਾਂਦੀ, ਉਹ ਕਿਸੇ ਵੀ ਟੂਰਨਾਮੈਂਟ ਜਾਂ ਟਰਾਇਲ ‘ਚ ਹਿੱਸਾ ਨਹੀਂ ਲੈ ਸਕੇਗਾ। ਤੁਹਾਨੂੰ ਦੱਸ ਦੇਈਏ ਕਿ ਭਾਰਤੀ ਪਹਿਲਵਾਨ ਬਜਰੰਗ ਪੂਨੀਆ ਨੇ ਭਾਰਤ ਲਈ ਓਲੰਪਿਕ ਕਾਂਸੀ ਤਮਗਾ ਜਿੱਤਿਆ ਹੈ। ਉਸਨੇ ਟੋਕੀਓ ਵਿੱਚ ਆਯੋਜਿਤ 2020 ਓਲੰਪਿਕ ਵਿੱਚ 65 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments