HomeCanadaਨਿੱਝਰ ਦੇ ਕਤਲ ਦੇ ਦੋਸ਼ 'ਚ ਤਿੰਨ ਭਾਰਤੀਆਂ ਦੀ ਗ੍ਰਿਫ਼ਤਾਰੀ 'ਤੇ ਐਸ...

ਨਿੱਝਰ ਦੇ ਕਤਲ ਦੇ ਦੋਸ਼ ‘ਚ ਤਿੰਨ ਭਾਰਤੀਆਂ ਦੀ ਗ੍ਰਿਫ਼ਤਾਰੀ ‘ਤੇ ਐਸ ਜੈਸ਼ੰਕਰ ਨੇ ਦਿੱਤਾ ਆਪਣਾ ਪ੍ਰਤੀਕਰਮ

ਕੈਨੇਡਾ : ਕੈਨੇਡਾ ਦੀ ਪੁਲਿਸ ਨੇ 3 ਮਈ ਨੂੰ ਨਿੱਝਰ ਦੇ ਕਤਲ ਦੇ ਦੋਸ਼ ਵਿੱਚ ਤਿੰਨ ਭਾਰਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਨੂੰ ਲੈ ਕੇ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ (India’s Foreign Minister S Jaishanka) ਨੇ ਆਪਣਾ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ- ਭਾਰਤ ‘ਤੇ ਦੋਸ਼ ਲਗਾਉਣਾ ਉਨ੍ਹਾਂ ਦੀ ਮਜਬੂਰੀ ਹੈ। ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ (Hardeep Singh Nijhar) ਦੇ ਕਤਲ ਨੂੰ ਲੈ ਕੇ ਜੋ ਕੁਝ ਵੀ ਕੈਨੇਡਾ ਵਿੱਚ ਹੋ ਰਿਹਾ ਹੈ, ਉਹ ਉੱਥੋਂ ਦੀ ਸਿਆਸਤ ਕਾਰਨ ਹੈ। ਭਾਰਤ ਦਾ ਕਿਸੇ ਵੀ ਤਰ੍ਹਾਂ ਨਾਲ ਇਸ ਸਭ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਜੈਸ਼ੰਕਰ ਤੋਂ ਪੁੱਛਿਆ ਗਿਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ‘ਤੇ ਵਾਰ-ਵਾਰ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਦੋਸ਼ ਕਿਉਂ ਲਗਾ ਰਹੇ ਹਨ। ਇਸ ‘ਤੇ ਉਨ੍ਹਾਂ ਕਿਹਾ- ਇਹ ਸਭ ਅੰਦਰੂਨੀ ਰਾਜਨੀਤੀ ਕਾਰਨ ਹੋ ਰਿਹਾ ਹੈ। ਭਾਰਤ ਨੂੰ ਵਿਕਸਤ ਭਾਰਤ ਬਣਾਉਣ ਲਈ ਹਰ ਦੇਸ਼ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਗੇ ਮਜ਼ਬੂਤ ​​ਨੇਤਾ ਦੀ ਲੋੜ ਹੈ। ਵਿਸ਼ਵ ਪੱਧਰ ‘ਤੇ ਭਾਰਤ ਦਾ ਅਕਸ ਹੁਣ ਪਹਿਲਾਂ ਨਾਲੋਂ ਬਹੁਤ ਵਧੀਆ ਹੈ… ਕੈਨੇਡਾ ਇਕ ਅਪਵਾਦ ਹੈ। ਤੁਸੀਂ ਦੇਖਿਆ ਹੋਵੇਗਾ ਕਿ ਵੱਖ-ਵੱਖ ਦੇਸ਼ਾਂ ਦੀ ਲੀਡਰਸ਼ਿਪ ਭਾਰਤ ਅਤੇ ਉਸ ਦੇ ਪ੍ਰਧਾਨ ਮੰਤਰੀ ਦੀ ਤਾਰੀਫ਼ ਕਰਦੀ ਹੈ। ਖਾਲਿਸਤਾਨ ਸਮਰਥਕਾਂ ਦਾ ਇੱਕ ਹਿੱਸਾ ਕੈਨੇਡਾ ਦੇ ਜਮਹੂਰੀਅਤ ਦੀ ਵਰਤੋਂ ਕਰ ਰਿਹਾ ਹੈ, ਲਾਬੀਆਂ ਬਣਾ ਰਿਹਾ ਹੈ ਅਤੇ ਵੋਟ ਬੈਂਕ ਬਣ ਰਿਹਾ ਹੈ।

ਐਸ ਜੈਸ਼ੰਕਰ ਨੇ ਅੱਗੇ ਕਿਹਾ – ਕੈਨੇਡਾ ਵਿੱਚ ਸੱਤਾਧਾਰੀ ਪਾਰਟੀ ਕੋਲ ਸੰਸਦ ਵਿੱਚ ਬਹੁਮਤ ਨਹੀਂ ਹੈ ਅਤੇ ਕੁਝ ਪਾਰਟੀਆਂ ਖਾਲਿਸਤਾਨ ਪੱਖੀ ਨੇਤਾਵਾਂ ‘ਤੇ ਨਿਰਭਰ ਹਨ। ਅਸੀਂ ਉਨ੍ਹਾਂ ਨੂੰ ਕਈ ਵਾਰ ਕਿਹਾ ਕਿ ਅਜਿਹੇ ਲੋਕਾਂ ਨੂੰ ਵੀਜ਼ਾ, ਮਾਨਤਾ ਜਾਂ ਸਿਆਸੀ ਸਪੇਸ ਨਾ ਦਿਓ ਜੋ ਉਨ੍ਹਾਂ (ਕੈਨੇਡੀਅਨਾਂ) ਲਈ, ਸਾਡੇ ਲਈ ਅਤੇ ਸਾਡੇ ਸਬੰਧਾਂ ਵਿੱਚ ਮੁਸ਼ਕਲਾਂ ਪੈਦਾ ਕਰ ਰਹੇ ਹਨ, ਪਰ ਕੈਨੇਡੀਅਨ ਸਰਕਾਰ ਨੇ ਕੁਝ ਨਹੀਂ ਕੀਤਾ। ਭਾਰਤ ਨੇ 25 ਲੋਕਾਂ ਦੀ ਹਵਾਲਗੀ ਦੀ ਮੰਗ ਕੀਤੀ, ਜਿਨ੍ਹਾਂ ‘ਚੋਂ ਜ਼ਿਆਦਾਤਰ ਖਾਲਿਸਤਾਨ ਸਮਰਥਕ ਹਨ ਪਰ ਉਨ੍ਹਾਂ ਨੇ ਕੋਈ ਧਿਆਨ ਨਹੀਂ ਦਿੱਤਾ।

ਕੈਨੇਡੀਅਨ ਜਾਂਚਕਾਰਾਂ ਮੁਤਾਬਕ ਜਿਨ੍ਹਾਂ ਤਿੰਨ ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਸਾਰੇ ਹਿੱਟ ਸਕੁਐਡ ਦੇ ਲੋਕ ਸਨ। ਇਨ੍ਹਾਂ ਤਿੰਨਾਂ ਨੂੰ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਭਾਰਤ ਸਰਕਾਰ ਨੇ ਕੈਨੇਡਾ ਭੇਜਿਆ ਸੀ। ਦੱਸ ਦੇਈਏ ਕਿ ਸਤੰਬਰ 2023 ‘ਚ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ‘ਤੇ ਨਿਸ਼ਾਨਾ ਸਾਧਿਆ ਸੀ ਅਤੇ ਭਾਰਤ ‘ਤੇ ਕਈ ਦੋਸ਼ ਲਗਾਏ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments