HomePunjabਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ 'ਚ ਪੁਲਿਸ ਵੱਲੋਂ...

ਕਾਂਗਰਸੀ ਆਗੂ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ

ਫ਼ਿਰੋਜ਼ਪੁਰ : ਕੁਝ ਦਿਨ ਪਹਿਲਾਂ ਫ਼ਿਰੋਜ਼ਪੁਰ (Ferozepur) ਸ਼ਹਿਰ ਵਿੱਚ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ (Gurdeep Singh Dhillon) ਦੇ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕਰਨ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈ.ਪੀ.ਸੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਗਹਿਣਾ ਰਾਮ ਨੇ ਦੱਸਿਆ ਕਿ ਗੁਰਦੀਪ ਸਿੰਘ ਢਿੱਲੋਂ ਪੁੱਤਰ ਸਰਦਾਰ ਬਲਵੰਤ ਸਿੰਘ ਵਾਸੀ ਜੋਸ਼ੀ ਪੈਲੇਸ ਗਲੀ ਨੰਬਰ 2 ਮਿੰਨੀ ਆਜ਼ਾਦ ਨਗਰ ਫ਼ਿਰੋਜ਼ਪੁਰ ਸ਼ਹਿਰ ਨੇ ਪੁਲਿਸ ਨੂੰ ਸ਼ਿਕਾਇਤ ਅਤੇ ਬਿਆਨ ਦਿੱਤਾ ਸੀ ਕਿ 21 ਅਪ੍ਰੈਲ ਨੂੰ ਦੁਪਹਿਰ ਕਰੀਬ 12.45 ਵਜੇ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਦੇ ਬਾਹਰ ਕੁੱਲ 12 ਗੋਲੀਆਂ ਚਲਾਈਆਂ ਅਤੇ ਗੋਲੀਬਾਰੀ ਦੀਆਂ ਆਵਾਜ਼ਾਂ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈਆਂ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਗੋਲੀ ਚਲਾਉਣ ਵਾਲੇ ਅਣਪਛਾਤੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments