ਅਜਨਾਲਾ : ਵਿਦੇਸ਼ਾ ਤੋਂ ਆਏ ਦਿਨ ਕਿਸੇ ਨਾ ਕਿਸੇ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਅਜਿਹੀ ਹੀ ਇਕ ਤਾਜ਼ਾ ਖ਼ਬਰ ਅਜਨਾਲਾ ਦੇ ਚਮਿਆਰੀ (Ajnala’s Chamiari) ਤੋਂ ਸਹਾਮਣੇ ਆਈ ਹੈ । ਇੰਗਲੈਂਡ ਗਏ ਅਜਨਾਲਾ ਦੇ ਪਿੰਡ ਚਮਿਆਰੀ ਦੇ 22 ਸਾਲਾ ਨੌਜਵਾਨ ਦੀ ਇਕ ਬਿਮਾਰੀ ਦੇ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਦਾ ਨਾਮ ਅੰਮ੍ਰਿਤਪਾਲ ਸਿੰਘ ਹੈ । ਉਸਦੀ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਪਾਲ ਦੀ ਮਾਤਾ ਨਰਿੰਦਰ ਕੌਰ , ਪਿਤਾ ਅੰਗਰੇਜ਼ ਸਿੰਘ ਅਤੇ ਚਾਚਾ ਨੇ ਦੱਸਿਆ ਕਿ ਉਨ੍ਹਾਂ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਕਰਜ਼ਾ ਚੁੱਕ ਕੇ ਅੰਮ੍ਰਿਤਪਾਲ ਨੂੰ ਇੰਗਲੈਂਡ ਭੇਜਿਆ ਸੀ। ਜਿੱਥੇ ਉਸਦੀ ਇਕ ਬਿਮਾਰੀ ਕਾਰਨ ਮੌਤ ਹੋ ਗਈ ਹੈ। ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰਾ ਵੱਲੋ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਪਾਰਥਿਕ ਸਰੀਰ ਨੂੰ ਭਾਰਤ ਵਾਪਸ ਲਿਆਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਵੇ।