HomePunjabਭਾਜਪਾ ਦੇ ਪ੍ਰਦੀਪ ਖੁੱਲਰ ਆਪਣੇ ਸਾਥੀਆਂ ਸਮੇਤ "ਆਪ" 'ਚ ਹੋਏ ਸ਼ਾਮਲ

ਭਾਜਪਾ ਦੇ ਪ੍ਰਦੀਪ ਖੁੱਲਰ ਆਪਣੇ ਸਾਥੀਆਂ ਸਮੇਤ “ਆਪ” ‘ਚ ਹੋਏ ਸ਼ਾਮਲ

ਜਲੰਧਰ: ਲੋਕ ਸਭਾ ਚੋਣਾਂ (The Lok Sabha Elections) ਨੂੰ ਲੈ ਕੇ ਆਗੂਆਂ ਵੱਲੋਂ ਪਾਰਟੀ ਛੱਡਣ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਅਨੁਸਾਰ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰਦੀਪ ਖੁੱਲਰ (BJP District Vice President Pradeep Khullar) ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਅਕਾਲੀ ਦਲ ਦੇ ਕਈ ਆਗੂ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਸੀ.ਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰਬੀਰ ਸਿੰਘ ਚਾਹਲ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਕੇ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments